ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਖਡੂਰ ਸਾਹਿਬ ਵਿਖੇ ਲਗਾਇਆ ਗਿਆ

4677296
Total views : 5510080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਖਡੂਰ ਸਾਹਿਬ /ਲਾਲੀ ਕੈਰੋ , ਬੱਬੂ ਬੰਡਾਲਾ

ਨਦੀਨਨਾਸ਼ਕਾਂ ਦੀ ਸਿਫਾਰਸ਼ ਕੀਤੀ ਮਾਤਰਾ ਹੀ ਵਰਤੀ ਜਾਵੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਆਤਮਾ ਸਕੀਮ ਅਧੀਨ ਪਿੰਡ ਖਡੂਰ ਸਾਹਿਬ ਵਿਖੇ ਲਗਾਏ ਗਏ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ ਦੌਰਾਨ ਕੀਤਾ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਖਰੇ ਵੱਖਰੇ ਗਰੁੱਪ ਦੀਆਂ ਨਦੀਨਨਾਸ਼ਕ ਦਵਾਈਆਂ ਨੂੰ ਨਾ ਰਲਾਇਆ ਜਾਵੇ । ਇਸ ਤਰ੍ਹਾਂ ਕਰਨ ਨਾਲ ਨਦੀਨਾਂ ਦੀ ਦਵਾਈਆਂ ਪ੍ਰਤੀ ਸਹਿਣਸ਼ੀਲਤਾ ਵਧਦੀ ਹੈ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਸਾਨੂੰ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲੱਗਾਉਣੀ ਚਾਹੀਦੀ ਅਤੇ ਇਸ ਨੂੰ ਖੇਤ ਵਿਚ ਹੀ ਦਬਾਉਣਾ ਚਾਹੀਦਾ ਹੈ ਇਸ ਤਰ੍ਹਾਂ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ।

 ਬਾਬਾ ਸੇਵਾ ਸਿੰਘ ਜੀ ਵੱਲੋਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਉਣਾ ਇੱਕ ਸ਼ਲਾਘਾਯੋਗ ਉਪਰਾਲਾ-ਮਲਵਿੰਦਰ ਸਿੰਘ

ਫਸਲੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਦਬਾਉਣ ਨਾਲ ਮਿੱਤਰ ਕੀੜੇ ਨਹੀਂ ਮੰਰਦੇ ਅਤੇ ਸਾਡਾ ਵਾਤਾਵਰਣ ਪਲੀਤ ਨਹੀਂ ਹੁੰਦਾ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਗੁਰੂ ਨਾਨਕ ਯਾਦਗਾਰੀ ਜੰਗਲਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਰ ਸੇਵਾ ਖਡੂਰ ਸਾਹਿਬ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਰੁੱਖ ਲਗਾਉਣ।ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਜਸਪਾਲ ਸਿੰਘ ਅਤੇ ਰਪਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਮਹਿਕਮੇ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ਅਖੀਰ ਵਿਚ ਬਲਾਕ ਟੈਕਨਾਲੋਜੀ ਮੈਨੇਜਰ ਯਾਦਵਿੰਦਰ ਸਿੰਘ ਨੇ ਕੈਂਪ ਵਿੱਚ ਹਾਜ਼ਰ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਅਵਤਾਰ ਸਿੰਘ, ਬੇਲਦਾਰ ਬਲਵਿੰਦਰ ਸਿੰਘ,ਚਰਨਜੀਤ ਸਿੰਘ, ਕਰਮ ਸਿੰਘ ਬੇਲਦਾਰ,ਗੁਰਵਿੰਦਰ ਸਿੰਘ, ਕਰਤਾਰ ਸਿੰਘ , ਇਸ ਮੌਕੇ ਗੁਰਦਿਆਲ ਸਿੰਘ, ਗੁਰਜੀਤ ਸਿੰਘ, ਅਵਤਾਰ ਸਿੰਘ, ਸਰਦੂਲ ਸਿੰਘ, ਮੰਗਲ ਸਿੰਘ ,ਅਰਜਨ ਸਿੰਘ, ਕਰਮਜੀਤ ਸਿੰਘ ,ਹਰਪਾਲ ਸਿੰਘ ,ਸੁਖਦੇਵ ਸਿੰਘ, ਗੁਰਦਿਆਲ ਸਿੰਘ, ਅਰਸ਼ਦੀਪ ਸਿੰਘ ,ਭੁਪਿੰਦਰ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ ਅਤੇ ਬਲਾਕ ਦੇ ਅਗਾਂਹ ਵਧੂ ਕਿਸਾਨ ਹਾਜ਼ਰ ਸਨ।

Share this News