1990 ਬੈਚ ਦੇ ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ

4731418
Total views : 5600684

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪਟਨਾ /ਬਾਰਡਰ ਨਿਊਜ ਸਰਵਿਸ

ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਅੱਜ  ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਅੱਜ ਕਰ ਦਿੱਤਾ ਗਿਆ ਹੈ। 

ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ ਕਿ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਭੱਟੀ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾਅ ਰਹੇ ਸਨ।

 

 

Share this News