ਸਵ: ਰਣਜੀਤ ਸਿੰਘ ਬ੍ਰਹਮਪੁਰਾ ਦੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਦੇਸ਼ਪ੍ਰਤਾਪ ਸਿੰਘ ਕੈਰੋ, ਹਰਮੀਤ ਸਿੰਘ ਸੰਧੂ ਆਦਿ ਅਕਾਲੀ ਆਗੂ ਉਨਾਂ ਦੇ ਗ੍ਰਹਿ ਪੁੱਜੇ।

4674947
Total views : 5506340

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ/ ਲਾਲੀ ਕੈਰੋਂ
ਸਾਬਕਾ ਸਾਂਸਦ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਕਿ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦੇ ਦਿਹਾਂਤ ਵੱਖ ਵੱਖ ਧਾਰਮਿਕ, ਸਮਾਜਿਕ, ਸਿੱਖ ਜਥੇਬੰਦੀਆਂ, ਤੇ ਰਾਜਨੀਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਦੌਰਾਨ ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ,ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਤੇ ਹੋਰ ਵੱਖ-ਵੱਖ ਆਗੂਆਂ ਵੱਲੋਂ ਪਿੰਡ ਬ੍ਰਹਮਪੁਰਾ ਵਿਖੇ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇਕ ਉਹ ਮਹਾਨ ਹਸਤੀ ਸਨ ਜਿਨ੍ਹਾਂ ਦੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਸ਼੍ਰੋਮਣੀ ਅਕਾਲੀ ਦਲ ਵੀ ਇਕ ਸੁਗੜ, ਸਿਆਣੇ ਤੇ ਨਿਧੜਕ ਆਗੂ ਤੋਂ ਵਾਝਾ ਹੋ ਗਿਆ ਹੈ ।
ਉਨ੍ਹਾਂ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਜਿੱਥੇ ਪਾਰਟੀ ਦੇ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਏਗਾ ਉੱਥੇ ਜਥੇਦਾਰ ਬ੍ਰਹਮਪੁਰਾ ਵੱਲੋਂ ਆਪਣੇ ਹਲਕੇ ਅੰਦਰ ਕੀਤੇ ਗਏ ਉਸਾਰੂ ਕੰਮਾ ਤੇ ਵਿਕਾਸ ਕਾਰਜਾਂ ਨੂੰ ਲੋਕ ਹਮੇਸ਼ਾ ਯਾਦ ਕਰਨਗੇ ਇਸ ਮੌਕੇ ਉਹਨਾਂ ਤੋਂ ਇਲਾਵਾ ਆਗੂਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਲਖਮੀਰ ਸਿੰਘ ਪਨੂੰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਰਨਤਾਰਨ ਅਮਰੀਕ ਸਿੰਘ ਪੱਖੋਕੇ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਪਰਮਜੀਤ ਸਿੰਘ ਢੋਟੀਆਂ,ਚੇਅਰਮੈਨ ਮਨਜੀਤ ਸਿੰਘ ਜਵੰਧਾ, ਸਾਬਕਾ ਉਪ-ਚੇਅਰਮੈਨ ਬਖਸ਼ੀਸ਼ ਸਿੰਘ ਰੱਖ ਸ਼ੇਰੋ, ਤਜਿੰਦਰ ਸਿੰਘ ਕੰਗ, ਤੇ ਹੋਰ ਵੱਖ-ਵੱਖ ਪੁੱਜੇ ਆਗੂਆਂ ਤੇ ਪੰਚਾਂ ਸਰਪੰਚਾਂ ਵੱਲੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। 
Share this News