ਹਥਿਆਰਬੰਦ ਲੁਟੇਰਿਆਂ ਨੇ ਕੱਥੂਨੰਗਲ ਥਾਣੇ ਦੇ ਨੇੜੇ ਬੈਕ ਮੁਲਾਜਮਾਂ ਨੂੰ ਬੰਦੀ ਬਣਾਕੇ ਨੇ ਲੁੱਟੀ 18 ਲੱਖ ਦੀ ਰਾਸ਼ੀ

4675011
Total views : 5506430

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਅੱਜ ਕੱਥੂਨੰਗਲ ਥਾਣੇ ਦੇ ਬਿਲਕੁਲ ਨੇੜੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਚ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੁਟੇਰਿਆਂ ਨੇ ਕਰੀਬ 18 ਲੱਖ ਰੁਪਏ ਲੁੱਟੇ ਤੇ ਫਰਾਰ ਹੋ ਗਏ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੈਂਕ ਵਿੱਚ ਮੌਜੂਦ ਕਰਮਚਾਰੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Amritsar Bank Loot
 ਕੱਥੂਨੰਗਲ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਦੋ ਨੌਜਵਾਨ ਹਥਿਆਰ ਲੈ ਕੇ ਆਏ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਉਨ੍ਹਾਂ ਨੇ ਸਾਰਿਆਂ ਦੇ ਮੋਬਾਈਲ ਫ਼ੋਨ ਵੀ ਇੱਕ ਪਾਸੇ ਰੱਖ ਲਏ ਅਤੇ ਬੈਂਕ ਵਿੱਚ ਰੱਖੀ ਨਕਦੀ ਵੀ ਖੋਹ ਲਈ । ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਬੈਂਕ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਤੋਂ ਕੱਥੂਨੰਗਲ ਥਾਣਾ ਮਹਿਜ਼ 300 ਮੀਟਰ ਦੀ ਦੂਰੀ ‘ਤੇ ਹੈ। ਇਸ ਘਟਨਾ ਸਬੰਧੀ ਇੱਕ CCTV ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਪੱਸ਼ਟ ਹੋਇਆ ਕਿ ਦੋਵੇਂ ਲੁਟੇਰੇ ਐਕਟਿਵਾ ‘ਤੇ ਆਏ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਨੇ ਜਾਣਕਾਰੀ ਦਿੱਤੀ ਕਿ ਸੋਮਵਾਰ ਸਵੇਰੇ 10.55 ‘ਤੇ ਦੋ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋਏ। ਦੋਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੇ ਹਥਿਆਰ ਦਿਖਾ ਕੇ ਪੂਰੇ ਸਟਾਫ਼ ਨੂੰ ਇੱਕ ਪਾਸੇ ਕੀਤਾ। ਜਿਸ ਤੋਂ ਬਾਅਦ ਉਹ ਦੋਨੋ ਲੁਟੇਰੇ ਕੈਸ਼ ਲੈ ਕੇ ਫਰਾਰ ਹੋ ਗਏ।
Amritsar Bank Loot
ਦੱਸ ਦੇਈਏ ਕਿ ਜਿਸ ਬੈਂਕ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ, ਉੱਥੇ ਪਿਛਲੇ 10 ਸਾਲਾਂ ਵਿੱਚ ਕਦੇ ਵੀ ਸੁਰੱਖਿਆ ਮੁਲਾਜ਼ਮ ਤਾਇਨਾਤ ਨਹੀਂ ਕੀਤੇ ਗਏ । ਜਿਸ ਦੀ ਸੂਚਨਾ ਲੁਟੇਰਿਆਂ ਨੂੰ ਲੱਗ ਗਈ। ਲੁਟੇਰੇ ਨਿਡਰ ਹੋ ਕੇ ਬੈਂਕ ਅੰਦਰ ਦਾਖਲ ਹੋਏ ਅਤੇ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
Share this News