Total views : 5506776
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ਼ਾਮਲਾਤ ਜ਼ਮੀਨ ‘ਤੇ ਕਬਜ਼ਾ ਕਰਨ ਦੀ ਮਿਲੀ ਸ਼ਿਕਾਇਤ ਮੁਤਾਬਿਕ ਪਿੰਡ ਸ਼ਤਾਬਗੜ੍ਹ ਪਹੁੰਚੇ । ਇਸ ਮੌਕੇ ਉਨ੍ਹਾਂ ਨਾਲ ਡੀ.ਡੀ.ਪੀ.ਓ., ਬੀ.ਡੀ.ਪੀ. ਓ., ਪਟਵਾਰੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ । ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਥੇ 130 ਏਕੜ ਦੇ ਕਰੀਬ ਸ਼ਾਮਲਾਤ ਜ਼ਮੀਨ ‘ਤੇ ਨਾਜਾਇਜ਼ ਤੌਰ ‘ਤੇ ਬਿਲਡਰ ਸੁਮਾ ਵਲੋਂ ਕਬਜ਼ਾ ਕਰ ਉਸਾਰੀ ਕਰਨ ਦੀ ਤਿਆਰੀ ਬਾਬਤ ਸ਼ਿਕਾਇਤ ਮਿਲੀ ਸੀ, ਜਿਸ ਮੁਤਾਬਿਕ ਉਹ ਵਿਭਾਗ ਦੀ ਟੀਮ ਨਾਲ ਮੌਕਾ ਦੇਖਣ ਪਹੁੰਚੇ ਹਨ ।
ਸ਼ਾਮਲਾਤ ਜ਼ਮੀਨ ਦੇ ਮਾਮਲੇ ਬਾਬਤ ਪੰਚਾਇਤ ਮੰਤਰੀ ਧਾਲੀਵਾਲ ਪਹੁੰਚੇ ਪਿੰਡ ਸ਼ਤਾਬਗੜ੍ਹ
ਉਨ੍ਹਾਂ ਆਖਿਆ ਕਿ ਪਹਿਲਾਂ ਜੋ ਵੀ ਹੁੰਦਾ ਰਿਹਾ, ਪਰ ਹੁਣ ਕਿਸੇ ਨੂੰ ਵੀ ਪੰਚਾਇਤੀ ਰਾਜ ਦੀ ਜ਼ਮੀਨ ‘ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ । ਉਨ੍ਹਾਂ ਮੌਕੇ ‘ਤੇ ਪੰਚਾਇਤੀ ਵਿਭਾਗ ਅਤੇ ਪੁਲਿਸ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਇਸ ਮਾਮਲੇ ‘ਚ ਦੋਸ਼ੀ ਪਾਇਆ ਗਿਆ, ਉਸ ‘ਤੇ ਕਾਰਵਾਈ ਅਮਲ ‘ਚ ਲਿਆਂਦੀ ਜਾਵੇ । ਮਾਮਲੇ ਬਾਬਤ ਬੀ.ਡੀ.ਪੀ.ਓ.ਰਵਨੀਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਦੇ ਹੁਕਮ ਮੁਤਾਬਿਕ ਕਿਸੇ ਨੂੰ ਸ਼ਾਮਲਾਤ ਜ਼ਮੀਨ ‘ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ । ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤਕ ਵਿਭਾਗ ਵਲੋਂ ਕੋਈ ਸ਼ਿਕਾਇਤ ਨਹੀਂ ਮਿਲੀ, ਸ਼ਿਕਾਇਤ ਮਿਲਣ ਉਪਰੰਤ ਹੀ ਕਾਰਵਾਈ ਕੀਤੀ ਜਾਵੇਗੀ।