ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ:ਕੁਲਦੀਪ ਸਿੰਘ ਧਾਲੀਵਾਲ

4674322
Total views : 5505417

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਹੋਇਆ ਕਰਨਗੇ ਮਿਲਣੀ ਸਮਾਗਮ

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

Share this News