ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਨੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧਾ ਦਿੱਤੀ ਹੈ। ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਕੋਲਡ ਡੇ ਦੀ ਸਥਿਤੀ ਦਰਜ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 15 ਡਿਗਰੀ ਤੋਂ ਹੇਠਾਂ ਰਿਹਾ। ਹੱਢ ਚੀਰਵੀਂ ਠੰਡ ਨੇ ਲੋਕਾਂ ਦਾ ਘਰੋਂ ਨਿਕਲਣਾ ਔਖਾ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਫਿਰੋਜ਼ਪੁਰ ਸਣੇ 13 ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 10 ਤੋਂ 16 ਡਿਗਰੀ ਦੇ ਵਿਚ ਰਿਕਾਰਡ ਕੀਤਾ ਗਿਆ।