10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 24 ਤੇ 25 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ ਚ

4675082
Total views : 5506524

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ /ਬਾਰਡਰ ਨਿਊਜ ਸਰਵਿਸ

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ 24 ਤੇ 25 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਦੇਸ਼ ਦੇ 16 ਰਾਜਾਂ ਦੀਆਂ ਲੜਕਿਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।

ਇਸ ਸੰਬੰਧੀ ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਹਨਾ ਦੋ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਫੱਰੀ-ਸੋਟੀ ਅਤੇ ਗੱਤਕਾ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਵਿੱਚ ਅੰਡਰ-14, ਅੰਡਰ-18, ਅੰਡਰ-22 ਤੇ ਅੰਡਰ-25 ਉਮਰ ਵਰਗ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਹੋਣਗੇ। ਉਨਾਂ ਦੱਸਿਆ ਕਿ ਜੇਤੂ ਟੀਮਾਂ ਤੇ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਸਰਟੀਫਿਕੇਟ ਦਿੱਤੇ ਜਾਣਗੇ।

ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਸੁਨੀਲ ਰਿਆਤ ਸੰਯੁਕਤ ਡਾਇਰੈਕਟਰ ਖੇਡ ਵਿਭਾਗ ਚੰਡੀਗੜ੍ਹ, ਡਿਪਟੀ ਡਾਇਰੈਕਟਰ ਖੇਡਾਂ ਰਾਕੇਸ਼ ਮਲਿਕ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਐਮ.ਸੀ. ਅਤੇ ਗੁਰਦਵਾਰਾ ਅਸਥਾਪਨ ਕਮੇਟੀ ਸੈਕਟਰ 22 ਦੇ ਪ੍ਰਧਾਨ ਗੁਰਜੋਤ ਸਿੰਘ ਸਾਹਨੀ ਸਾਂਝੇ ਤੌਰ ਤੇ ਕਰਨਗੇ।

Share this News