ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ

4675709
Total views : 5507553

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵੱਲੋਂ ਕਰਵਾਏ ਵਿਗਿਆਨ ਮੇਲੇ ਚ ਭਾਗ ਲਿਆ। ਜਿਸ ਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿੱਤਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮਾਡਲ ਪੇਸ਼ਕਾਰੀ ਲਈ 60 ਭਾਗੀਦਾਰ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਵੀ ਭਾਸ਼ਣ ਮੁਕਾਬਲੇ ਚ ਕਨਸੋਲੇਸ਼ਨ ਇਨਾਮ ਜਿੱਤਿਆ। ਜਦਕਿ ਵਿਦਿਆਰਥਣ ਲਵਲੀਨ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ਚ ਭਾਗ ਲੈਣ ਦਾ ਸਰਟੀਫਿਕੇਟ ਪ੍ਰਾਪਤ ਕੀਤਾ। ਉਨ੍ਹਾਂ ਨੇ ਇਸ ਮੌਕੇ ਸਕੂਲ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਅਭਿਆਸ ਸਦਕਾ ਵਿਦਿਆਰਥੀ ਸਫਲਤਾ ਦੀਆਂ ਮੰਜ਼ਿਲਾਂ ਨੂੰ ਛੂਹ ਰਹੇ ਹਨ।

Share this News