ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ!ਐਸਓਆਈ ਦੇ ਸੂਬਾਈ ਬੁਲਾਰੇ ਨਿਤਿਨ ਗਰਗ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

4675568
Total views : 5507316

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

 ਸ਼੍ਰੋਮਣੀ ਅਕਾਲੀ ਦਲ (ਬਾ.) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬਾ.) ਦੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (SOI) ਵਿੰਗ ਦੇ ਨੌਜਵਾਨ ਆਗੂ ਅਤੇ ਸੂਬਾਈ ਮੁਖ ਬੁਲਾਰੇ ਨੇ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਅਤੇ ਜਨਾਧਾਰ ਨੂੰ ਦੇਖਦਿਆਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਚ ਦਾਮਨ ਫੜ ਲਿਆ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਐਸਓਆਈ ਦੇ ਸੂਬਾ ਬੁਲਾਰੇ ਨਿਤਿਨ ਗਰਗ ਗਿੱਦੜਬਾਹਾ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏਜਿਨ੍ਹਾਂ ਨੂੰ ਜੀਵਨ ਗੁਪਤਾ ਵੱਲੋਂ ਪਾਰਟੀ ਦਾ ਸਿਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ।

 ਜੀਵਨ ਗੁਪਤਾ ਨੇ ਇਸ ਮੌਕੇ ਨਿਤਿਨ ਗਰਗ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਨੇਤਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ ਵਿਸ਼ਵ-ਗੁਰੂ ਅਤੇ ਵਿਸ਼ਵ ਸ਼ਕਤੀ ਬਣਾਉਣ ਦੇ ਸੰਕਲਪ ਅਤੇ ਲੋਕਾਂ ਲਾਇ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਨੂੰ ਦੇਖ ਕੇ ਅੱਜ ਦੇਸ਼-ਵਿਦੇਸ਼ ਦਾ ਹਰ ਨਾਗਰਿਕ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਉਤਾਵਲਾ ਜਨਰ ਆਉਂਦਾ  ਹੈ। ਇਸ ਕੜੀ ਵਿੱਚ ਨੌਜਵਾਨ ਵਰਗ ਸਭ ਤੋਂ ਅੱਗੇ ਹੈ। ਇਸੇ ਕੜੀ ਵਿੱਚ ਅੱਜ SOI ਵਿੰਗ ਦੇ ਨੌਜਵਾਨ ਆਗੂ ਅਤੇ ਸੂਬਾਈ ਬੁਲਾਰੇ ਨਿਤਿਨ ਗਰਗ ਗਿੱਦੜਬਾਹਾ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਹ ਸਾਰੇ ਵਰਕਰ ਭਾਜਪਾ ਦੀਆਂ ਨੀਤੀਆਂ ਨੂੰ ਨੌਜਵਾਨਾਂ ਰਾਹੀਂ ਘਰ-ਘਰ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਨਿਤਿਨ ਗਰਗ ਨੇ ਇਸ ਮੌਕੇ ਭਾਜਪਾ ਦੀ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਪਾਰਟੀ ਵੱਲੋਂ ਉਨ੍ਹਾਂ ਤੇ ਜਤਾਏ  ਗਏ ਭਰੋਸੇ ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਕਾਂਗੜਬਿਕਰਮਜੀਤ ਸਿੰਘ ਚੀਮਾਭਜੀਯੂਮੋ ਦੇ ਸੂਬਾ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ ਸਮੇਤ ਕਈ ਭਾਜਪਾ ਆਗੂ ਅਤੇ ਨਿਤਿਨ ਗਰਗ ਦੇ ਸਾਥੀ ਹਾਜ਼ਰ ਸਨ।

 

 

Share this News