Total views : 5507208
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਵਲੋ ਮਿਲੇ ਨਿਰਦੇਸ਼ਾ ‘ਤੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਮਿਸ਼ਨਰੇਟ ਵਲੋ ਚਲਾਈ ਮੁਹਿੰਮ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦ ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਉਤਰਾਖੰਡ ਤੋ ਲਿਆਕੇ ਗੁਰੂ ਨਗਰੀ ਵਿੱਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵੇਚਣ ਵਾਲੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤੋ ਬਾਅਦ ਪੁਲਿਸ ਵਲੋ ਉਤਰਾਖੰਡ ਤੋ ਫੈਕਟਰੀ ਮਾਲਕ ਨੂੰ ਕਾਬੂ ਕਰਕੇ ਉਸ ਪਾਸੋ 4 ਲੱਖ 5 ਹਜਾਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬ੍ਰਾਮਦ ਕਰਕੇ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ ਨੇ ਦੱਸਿਆ ਕਿ ਥਾਣਾਂ ‘ਏ’ਡਵੀਜਨ ਵਿਖੇ ਅੰਮ੍ਰਿਤਸਰ ਦੇ ਰਹਿਣ ਵਾਲੇ ਨਿਸ਼ਾਨ ਸ਼ਰਮਾਂ ਪੁੱਤਰ ਬਲਦੇਵ ਸ਼ਰਮਾਂ ਵਾਸੀ ਸੁੰਦਰ ਨਗਰ ਅਤੇ ਰਾਜੀਵ ਕੁਮਾਰ ਪੁੱਤਰ ਸ਼ਤੀਸ ਕੁਮਾਰ ਵਾਸੀ ਨਮਕ ਮੰਡੀ ਨੂੰ 29250 ਨਸ਼ੀਲੀਆਂ ਗੋਲੀਆਂ ਅਤੇ 29000 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਕੇਸ ਦਰਜ ਕਰਨ ਉਪਰੰਤ ਰਿਮਾਂਡ ਹਾਸਿਲ ਕਰਨ ਤੋ ਕੀਤੀ ਪੁਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਇਹ ਗੋਲੀਆ ਉਤਰਾਖੰਡ ਲਿਆਕੇ ਇਥੇ ਵੇਚਦੇ ਹਨ। ਜਿਸ ਤੋ ਬਾਅਦ ਡੀ.ਸੀ.ਪੀ (ਡੀ) ਅਤੇ ਏ.ਡੀ.ਸੀ.ਪੀ -3 ਦੀ ਅਗਵਾਈ ਵਿੱਚ ਥਾਣਾਂ ‘ਏ’ ਡਵੀਜਨ ਤੇ ਸੀ.ਆਈ.ਏ ਸਟਾਫ ਦੀਆਂ ਵੱਖ ਵੱਖ ਟੀਮਾਂ ਉਤਰਾਖੰਡ ਭੇਜੀਆਂ ਗਈਆਂ ਜਿਥੋ ਪੁਲਿਸ ਨੇ ਫੈਕਟਰੀ ਮਾਲਕ ਊਸ਼ਮਾਨ ਨੂੰ ਕਾਬੂ ਕਰਕੇ ਉਸ ਪਾਸੋ 4 ਲੱਖ 5 ਹਜਾਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬ੍ਰਾਮਦ ਕੀਤੇ ।
ਜਿਥੇ ਪੁਲਿਸ ਵਲੋ ਡਰੱਗ ਅਥਾਰਟੀ ਉਤਰਾਖੰਡ ਨਾਲ ਜਦ ਸਪੰਰਕ ਕੀਤਾ ਗਿਆ ਤਾਂ ਉਨਾਂ ਨੇ ਦੱਸਿਆ ਕਿ ਇਸ ਫੈਕਟਰੀ ਦਾ ਅਕਤੂਬਰ 2022 ਵਿੱਚ ਲਾਇਸੈਸ ਰੱਦ ਕੀਤਾ ਜਾ ਚੁੱਕਾ ਹੈ।ਜਿਸ ਉਪਰੰਤ ਸਿਹਤ ਵਿਭਾਗ ਨਾਲ ਮਿਲਕੇ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨਾਂ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਏਗਾ। ਇਸ ਸਮੇ ਉਨਾਂ ਨਾਲ ਡੀ.ਸੀ.ਪੀ(ਡੀ) ਸ: ਮੁਖਵਿੰਦਰ ਸਿੰਘ ਭੁੱਲਰ ਸਮੇਤ ਹੋਰ ਪੁਲਿਸ ਅਧਿਕਾਰੀ ਹਾਜਰ ਸਨ।