Total views : 5507059
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ ‘ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਵਿਧਾਇਕ ਪਾਹੜਾ ਨੂੰ ਸਲੂਟ ਮਾਰਨ ਵਾਲੇ ਡੀਐਸਪੀ ਵਿਜੀਲੈਂਸ ਨਿਰਮਲ ਸਿੰਘ ਦਾ ਹੋਇਆ ਤਬਾਦਲਾ
ਗੁਰਦਾਸਪੁਰ /ਰੋਹਿਤ ਗੁਪਤਾ
ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਵਿਜੀਲੈਂਸ ਦਫਤਰ ਵਿਖੇ ਉਨ੍ਹਾਂ ਦੀ ਪੇਸ਼ੀ ਦੌਰਾਨ ਸਲੂਟ ਮਾਰਨ ਵਾਲੇ ਵਿਜੀਲੈਂਸ ਵਿਭਾਗ ਦੇ ਡੀਐਸਪੀ ਨਿਰਮਲ ਸਿੰਘ ਦਾ ਤਬਾਦਲਾ ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਕਰ ਦਿੱਤਾ ਗਿਆ ਹੈ।ਹਾਲਾਂਕਿ ਡੀ ਐਸ ਪੀ ਨਿਰਮਲ ਸਿੰਘ ਇਸ ਤਬਾਦਲੇ ਨੂੰ ਰੁਟੀਨ ਵਿਚ ਕੀਤਾ ਗਿਆ, ਤਬਾਦਲਾ ਕਹਿੰਦੇ ਹਨ। ਡੀਐਸਪੀ ਨਿਰਮਲ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਨੇ ਸੰਗਰੂਰ ਵਿਖੇ ਜਾਇਨ ਕਰ ਲਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੋਰ ਵੀ ਕਈ ਵਿਜੀਲੈਂਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡੀ ਐਸ ਪੀ ਨਿਰਮਲ ਸਿੰਘ ਦੀ ਜਗਾ ਤੇ ਡੀਐਸਪੀ ਯੋਗੇਸ਼ਵਰ ਜੋ ਪਠਾਨਕੋਟ ਵਿਖੇ ਵਿਜੀਲੈਂਸ ਵਿਭਾਗ ਦੇ ਡੀ ਐਸ ਪੀ ਦੇ ਤੌਰ ਤੇ ਵੀ ਕੰਮ ਕਰ ਰਹੇ ਹਨ ਨੂੰ ਗੁਰਦਾਸਪੁਰ ਦੇ ਵਿਜੀਲੈਂਸ ਵਿਭਾਗ ਦੇ ਡੀ ਐਸ ਪੀ ਦੇ ਤੌਰ ਤੇ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਦੱਸ ਦਈਏ ਕਿ ਡੀਐਸਪੀ ਨਿਰਮਲ ਸਿੰਘ ਉਸ ਸਮੇਂ ਚਰਚਾ ਵਿਚ ਆਏ ਸ਼ਨ ਜਦ ਉਹਨਾਂ ਨੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਵਿਜੀਲੈਂਸ ਵਿਭਾਗ ਵੱਲੋਂ ਸੰਮਨ ਭੇਜ ਕੇ ਜਾਂਚ ਦੇ ਸਿਲਸਿਲੇ ਵਿੱਚ ਬੁਲਾਇਆ ਸੀ ਤਾਂ ਉਸ ਵੇਲੇ ਡੀਐਸਪੀ ਨਿਰਮਲ ਸਿੰਘ ਵੱਲੋਂ ਵਿਧਾਇਕ ਨੂੰ ਖੜੇ ਹੋ ਕੇ ਸਲੂਟ ਮਾਰਨ ਦੀ ਵੀਡੀਓ ਮੀਡੀਆ ਵੱਲੋਂ ਪ੍ਰਮੁੱਖਤਾ ਨਾਲ ਦਿਖਾਈ ਗਈ ਸੀ ਅਤੇ ਓਦੋਂ ਇਹ ਸਵਾਲ ਉਠਿਆ ਸੀ ਕਿ ਕੀ ਜਾਂਚ ਲਈ ਆਏ ਵਿਧਾਇਕ ਨੂੰ ਵਿਭਾਗ ਦੇ ਡੀ ਐਸ ਪੀ ਵੱਲੋਂ ਸਲੂਟ ਮਾਰਨਾ ਜਾਇਜ਼ ਹੈ?
ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਡੀ ਐਸ ਪੀ ਵੱਲੋਂ ਸਲੂਟ ਮਾਰਨ ਦੀ ਇਸ ਘਟਨਾ ਨੂੰ ਪ੍ਰੋਟੋਕੋਲ ਦਾ ਹਿੱਸਾ ਦੱਸਿਆ ਸੀ ਅਤੇ ਕਿਹਾ ਸੀ ਕਿ ਡੀਐਸਪੀ ਨੇ ਇੱਕ ਜਨਤਾ ਦੇ ਨੁਮਾਇੰਦੇ ਨੂੰ ਸਲੂਟ ਮਾਰਿਆ ਹੈ।