





Total views : 5596467








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਗੁਰੂ ਨਗਰੀ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਲੜਕੀਆਂ ਦੀ ਆਫਰ ਦੇਣ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਹਰਿਮੰਦਰ ਸਾਹਿਬ ਦੇ ਨੇੜੇ ਇਕ ਯੂਟਿਊਬਰ ਨੂੰ ਹੋਟਲ ਦੇ ਕਮਰੇ ਦੇ ਨਾਲ-ਨਾਲ ਇਕ ਲੜਕੀ ਦੀ ਪੇਸ਼ਕਸ਼ ਕਰਨ ਵਾਲੇ ਇਕ ਵਿਅਕਤੀ ਨੂੰ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੋਸ਼ ਹੈ ਕਿ ਗ੍ਰਿਫਤਾਰ ਨੌਜਵਾਨ ਕੁਝ ਹੋਟਲਾਂ ‘ਚ ਲੜਕੀਆਂ ਸਪਲਾਈ ਕਰਨ ਦਾ ਧੰਦਾ ਕਰਦਾ ਹੈ।ਜਿਸ ਦੀ ਪੁਸ਼ਟੀ ਕਰਦਿਆਂ ਇੰਸਪੈਕਟਰ ਸ਼ਿਵ ਦਰਸ਼ਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਹੜੇ-ਕਿਹੜੇ ਹੋਟਲਾਂ ਵਿੱਚ ਲੜਕੀਆਂ ਭੇਜਣ ਦਾ ਧੰਦਾ ਕਰਦਾ ਹੈ ਮੁਲਜ਼ਮ ਖ਼ਿਲਾਫ਼ ਥਾਣਾ ਬੀ ਡਿਵੀਜ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੇ ਮੰਨਿਆ ਹੈ ਕਿ ਉਹ ਲੱਕੜ ਮੰਡੀ ਨੇੜੇ ਇੱਕ ਹੋਟਲ ਵਿੱਚ ਲੜਕੀਆਂ ਸਪਲਾਈ ਕਰਦਾ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ। ਪੁਲਿਸ ਕਮਿਸ਼ਨਰ ਨੇ ਇਹ ਧੰਦਾ ਚਲਾ ਰਹੇ ਹੋਟਲ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਥਾਣਾਂ ਮੁੱਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਆਕਤੀ ਤੋ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿੱਚ ਜੋ ਵੀ ਹੋਟਲ ਗਲਤ ਕੰਮ ਕਰਦਾ ਨਜ਼ਰ ਆਵੇਗਾ ਉਸ ਨੂੰ ਸੀਲ ਕਰ ਦਿੱਤਾ ਜਾਵੇਗਾ। ਵੈਸੇ ਤਾਂ ਰੁਟੀਨ ਚੈੱਕਅੱਪ ਲਈ ਹੋਟਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਪਰ ਹੁਣ ਪੂਰੀ ਸਖ਼ਤੀ ਅਪਣਾਈ ਜਾਵੇਗੀ।