Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਇੰਸਟੀਚਿਊਟ ਆਫ਼ ਗੁਰਮਤਿ ਸਟੱਡੀਜ਼ ਦੇ ਵਿਦਿਆਰਥੀਆਂ ਵੱਲੋਂ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’, ਮਿੱਤਰੁ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ਅਤੇ ‘ਬੋਲੋ ਸੌ ਨਿਹਾਲ, ਸਤਿ ਸ੍ਰੀ ਅਕਾਲ’ ਆਦਿ ਗੁਰ ਜਸ ਗਾਇਨ ਕਰਕੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਨੇ ਕਲਗੀਧਰ ਪਿਤਾ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ’ਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ……ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਦੇਸ਼ ਕੌਮ, ਮਜ਼ਲੂਮਾਂ ਦੀ ਰੱਖਿਆ ਅਤੇ ਧਰਮ ਖਾਤਿਰ ਦਿੱਤੀ ਗਈ ਕੁਰਬਾਨੀ ਅਭੁੱਲ ਹੈ। ਉਨ੍ਹਾਂ ਕਿਹਾ ਦਸਮ ਪਿਤਾ ਜੀ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ।
ਛੀਨਾ ਨੇ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈ
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਅਪਨਾਉਂਦਿਆਂ ਉਨ੍ਹਾਂ ਦੁਆਰਾ ਵਿਖਾਏ ਗਏ ਸੱਚੇ ਮਾਰਗ ’ਤੇ ਚੱਲਦਿਆਂ ਦੇਸ਼, ਕੌਮ ਅਤੇ ਕਮਜ਼ੋਰਾਂ ਦੀ ਸਹਾਇਤਾ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ।ਇਸ ਮੌਕੇ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।