ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਬਟਾਲਾ ਸਤਿੰਦਰ ਸਿੰਘ ਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਡਾ ਸ਼ਾਇਰੀ ਭੰਡਾਰੀ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਬਾਰਡਰ ਨਿਊਜ ਸਰਵਿਸ
ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਤਿੰਦਰ ਸਿੰਘ ਐਸ ਐਸ ਪੀ ਬਟਾਲਾ ਅਤੇ ਕਮਿਸ਼ਨਰ ਨਗਰ ਨਿਗਮ -ਕਮ-ਐਸਡੀਐਮ ਬਟਾਲਾ ਜਾ ਸ਼ਾਇਰੀ ਭੰਡਾਰੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ 2023 ਦੀ ਵਧਾਈ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਆਪਸੀ ਪਿਆਰ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਬੰਧਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਿਲ੍ਹੇ ਨੂੰ ਉੱਨਤੀ ਦੇ ਰਾਹ ‘ਤੇ ਤੋਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਾਲ 2023 ਲੋਕਾਂ ਲਈ ਤਰੱਕੀ, ਖ਼ੁਸ਼ਹਾਲ, ਸਿਹਤਯਾਬ, ਅਤੇ ਸ਼ਾਂਤਮਈ ਇਤਫ਼ਾਕ ਭਰਿਆ ਹੋਵੇ । 
 ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਦਾਸਪੁਰ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਕੰਮਾਂ ਕੇ ਭਵਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਨਿਵਾਸੀਆਂ ਤੱਕ ਪਹੁੰਚ ਸਕੇ।
 ਐਸ ਐਸ ਪੀ ਬਟਾਲਾ, ਸਤਿੰਦਰ ਸਿੰਘ ਨੇ ਬਟਾਲਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜ਼ਿਲ੍ਹਾ ਨਿਵਾਸੀਆਂ ਨੇ ਬਟਾਲਾ ਪੁਲਿਸ ਨਾਲ ਪਿਛਲੇ ਸਮੇਂ ‘ਚ ਤਾਲਮੇਲ ਰੱਖਿਆ ਹੈ, ਉਹ ਆਸ ਕਰਦੇ ਹਨ ਕਿ ਅਗਲਾ ਸਮਾਂ ਵੀ ਇਸੇ ਤਰ੍ਹਾਂ ਲੋਕਾਂ ਦੀ ਸਾਂਝ ਤੇ ਸਹਿਯੋਗ ਭਰਿਆ ਹੋਵੇਗਾ।  ਇਸ ਮੌਕੇ ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।
Share this News