ਭਾਰਤ ਜੋੜੋ ਯਾਤਰਾ ਸਬੰਧੀ ਸਾਬਕਾ ਸਪੀਕਰ ਰਾਣਾ ਕੇ .ਪੀ ਨੇ ਅੰਮ੍ਰਿਤਸਰ ਸ਼ਹਿਰ ਦੇ ਕਾਂਗਰਸੀ ਆਗੂਆਂ ਤੇ ਸਾਬਕਾ ਵਧਾਇਕਾਂ ਨਾਲ ਕੀਤੀ ਮੀਟਿੰਗ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਰਾਣਾ ਕੇ ਪੀ ਜੀ ਵੱਲੋਂ ਅੰਮ੍ਰਿਤਸਰ ਸ਼ਹਿਰੀ ਦੇ ਕਾਂਗਰਸੀ ਆਗੂਆਂ , ਸਾਬਕਾ ਵਿਧਾਇਕਾਂ ,ਕੌਂਸਲਰਾਂ ਤੇ ਵਰਕਰਾਂ ਨਾਲ ਭਾਰਤ ਜੋੜੋ ਯਾਤਰਾ ਦੀ ਤਿਆਰੀ ਨੂੰ ਲੈ ਕੇ ਇੱਕ ਮੀਟਿੰਗ ਜਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਵਿਖੇ ਕੀਤੀ ਗਈ ਜਿਸ ਵਿੱਚ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ , ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ , ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ , ਜਿਲਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ , ਸਾਬਕਾ ਜਿਲਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ , ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ ਤੇ ਹੋਰ ਵੀ ਆਗੂ ਹਾਜ਼ਰ ਸਨ , ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਣਾ ਕੇ ਪੀ ਨੇ ਕਿਹਾ ਕਿ 11 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਸ਼ੰਭੂ ਬੈਰੀਅਰ ਤੋਂ ਸ਼ਾਮ ਨੂੰ ਪੰਜਾਬ ਵਿੱਚ ਦਾਖਲ ਹੋ ਜਾਵੇਗੀ ਤੇ 12 ਜਨਵਰੀ ਸਵੇਰ ਤੋਂ ਯਾਤਰਾ ਸ਼ੁਰੂ ਹੋਕੇ 7-8 ਦਿਨਾਂ ਵਿੱਚ ਵੱਖ ਵੱਖ ਰਸਤਿਆਂ ਤੋਂ ਹੁੰਦੀ ਹੋਈ ਪਠਾਨਕੋਟ ਰਸਤੇ ਹਿਮਾਚਲ ਵਿੱਚ ਪ੍ਰਵੇਸ਼ ਕਰੇਗੀ ।

ਰਾਹੁਲ ਗਾਂਧੀ ਦਾ ਕਰਾਂਗੇ ਨਿੱਘਾ ਸੁਆਗਤ : ਸੱਚਰ

 ਇਸਦਾ ਸਾਰਾ ਰੂਟ ਪਲਾਨ 3 ਜਨਵਰੀ ਦੀ ਚੰਡੀਗੜ੍ਹ ਹੋਣ ਵਾਲੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਤੈਅ ਕਰਕੇ ਦੱਸ ਦਿੱਤਾ ਜਾਵੇਗਾ ਤੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਵਾਲਿਆਂ ਨੂੰ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ ਉਸ ਅਨੁਸਾਰ ਸਾਰਿਆਂ ਨੇ ਆਪਣੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਵਿੱਚ ਆਪਣਾ ਵੱਡਾ ਯੋਗਦਾਨ ਪਾਉਣਾ ਹੈ ਚਾਹੇ ਉਹ ਡਿਊਟੀ ਪਠਾਨਕੋਟ ਕਿਉਂ ਨਾ ਲੱਗੇ , ਸਾਰੇ ਕਾਂਗਰਸੀ ਆਗੂਆਂ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਓ ਪੀ ਸੋਨੀ ਨੇ ਵਿਸ਼ਵਾਸ ਦਿਵਾਇਆ ਕਿ ਵੱਡੀ ਗਿਣਤੀ ਵਿੱਚ ਸਾਰੇ ਹਲਕਿਆਂ ਵਿੱਚੋਂ ਲੋਕ ਸਾਥੀਆਂ ਸਮੇਤ ਮਿਲੇ ਹੋਏ ਸਥਾਨ ਤੇ ਪਹੁੰਚ ਜਾਣਗੇ , ਦਿਹਾਤੀ ਕਾਂਗਰਸ ਦਫ਼ਤਰ ਪਹੁੰਚਣ ਤੇ ਅੰਮ੍ਰਿਤਸਰ ਦਿਹਾਤੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨਾਂ ਸ੍ਰ ਹਰਪਰਤਾਪ ਸਿੰਘ ਅਜਨਾਲਾ ਤੇ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਬੁੱਕੇ ਦੇਕੇ ਰਾਣਾ ਕੇ ਪੀ ਜੀ ਦਾ ਸੁਆਗਤ ਕੀਤਾ ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਅਸ਼ਵਨੀ ਪੱਪੂ ,ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ , ਡਿਪਟੀ ਮੇਅਰ ਯੂਨਿਸ ਜੀ , ਕੌਂਸਲਰ ਵਿਕਾਸ ਸੋਨੀ , ਕੌਂਸਲਰ ਚੋਪੜਾ, ਬੱਬੀ ਪਹਿਲਵਾਨ ਤੇ ਹੋਰ ਆਗੂ ਵੀ ਹਾਜ਼ਰ ਸਨ।

Share this News