ਸਟੇਟ ਐਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਹੋਏ ਸੇਵਾ ਮੁਕਤ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ ਗੁਰਦਾਸਪੁਰ,ਜਸਕਰਨ ਸਿੰਘ 
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਸਟੇਟ ਐਵਾਰਡੀ ਬੀਤੇ ਦਿਨੀ ਸੇਵਾ-ਮੁਕਤ ਹੋ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਟੇਟ ਐਵਾਰਡੀ ਡੀ.ਈ.ਓ. ਸੰਧਾਵਾਲੀਆ ਨੂੰ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਭਗ 2 ਸਾਲ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕਰਦੇ ਹੋਏ ਮਹੱਤਵਪੂਰਨ ਯੋਗਦਾਨ ਪਾਇਆ ਹੈ।ਉਨ੍ਹਾਂ ਡੀ.ਈ.ਓ. ਸੰਧਾਵਾਲੀਆ ਨੂੰ ਸੇਵਾ-ਮੁਕਤ ਹੋਣ ਤੇ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵੀ ਆਪਣੇ ਸੰਬੋਧਨ ਵਿੱਚ ਸ. ਸੰਧਾਵਾਲੀਆ ਨਾਲ ਬਿਤਾਏ ਪਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਧਾਵਾਲੀਆ ਅਧਿਆਪਕਾਂ ਨਾਲ ਬਹੁਤ ਹੀ ਚੰਗੇ ਢੰਗ ਨਾਲ ਵਿਚਰਦੇ ਹੋਏ ਬੇਝਿਜਕ ਉਨ੍ਹਾਂ ਦੀਆਂ ਹਰ ਪ੍ਰਕਾਰ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰਦੇ ਸਨ। ਇਸ ਮੌਕੇ ਮੋਹਿਤ ਮਹਾਜਨ ਚੇਅਰਮੈਂਨ ਗੋਲਡਨ ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਡੀ.ਈ.ਓ.ਸੰਧਾਵਾਲੀਆ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਸਮਾਗਮ ਦੋਰਾਨ ਸੰਦੀਪ ਸਿੰਘ ਕੰਪਿਊਟਰ ਟੀਚਰ ਵੱਲੋ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਦੇ ਸਹਿਯੋਗ ਨਾਲ ਡੀ.ਈ.ਓ. ਸੰਧਾਵਲੀਆ ਦੇ ਜੀਵਨ ਨਾਲ ਸੰਬੰਧਤ ਤਿਆਰ ਕੀਤੀ ਡਾਕੂਮੈਂਟਰੀ ਫਿਲਮ ਵੀ ਦਿਖਾਈ।
ਵੰਦਨਾ ਗੁਪਤਾ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਵਧੀਆ ਨਿਭਾਈ ਗਈ।ਇਸ ਮੌਕੇ ਡੀ.ਈ.ਓ. ਸੰਧਾਵਾਲੀਆ ਦੇ ਪਰਿਵਾਰਕ ਮੈਂਬਰ , ਡਿਪਟੀ ਡੀ.ਈ.ਓ. ਬਲਬੀਰ ਸਿੰਘ , ਪ੍ਰਿੰਸੀਪਲ ਮਨਜੀਤ ਸਿੰਘ ਸੰਧੂ , ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਅਨੀਤਾ ਅਰੋੜਾ , ਪ੍ਰਿੰਸੀਪਲ ਅਨਿਲ ਭੱਲਾ,ਪ੍ਰਿੰਸੀਪਲ ਰਾਮ ਲਾਲ, ਪ੍ਰਿੰਸੀਪਲ ਕੁਲਦੀਪ ਸਿੰਘ ਬਾਜਵਾ,ਪ੍ਰਿੰਸੀਪਲ ਪ੍ਰਕਾਸ਼ ਜੋਸ਼ੀ ਹੈੱਡਮਾਸਟਰ ਜਸਵਿੰਦਰ ਸਿੰਘ , ਹੈੱਡਮਾਸਟਰ ਵਿਜੈ ਕੁਮਾਰ, ਹੈੱਡਮਾਸਟਰ ਗਗਨਦੀਪ ਸਿੰਘ , ਹੈੱਡਮਾਸਟਰ ਹਰਭਜਨ ਲਾਲ , ਡੀ.ਐਮ. ਗੁਰਨਾਮ ਸਿੰਘ, ਡੀ.ਐਮ. ਗੁਰਵਿੰਦਰ ਸਿੰਘ, ਡੀ.ਐਮ. ਨਰਿੰਦਰ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਨਵਦੀਪ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ ,ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਬਰ ਆਦਿ ਹਾਜ਼ਰ ਸਨ। 
Share this News