ਭਾਜਪਾ ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਬਾਗ ਭਈਆ ਵਿਖੇ ਹੋਏ ਨਤਮਸਕ

4675349
Total views : 5506913

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਭਾਜਪਾ ਅੰਮ੍ਰਿਤਸਰ ਸ਼ਹਿਰੀ ਜਿਲ੍ਹਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸ਼ਿਵਾਲਾ ਬਾਗ ਭਾਈਆਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਇਸ ਮੌਕੇ ਸ਼ਿਵਾਲਾ ਬਾਗ ਭਾਈਆਂ ਟਰੱਸਟ ਦੇ ਅਹੁਦੇਦਾਰ ਬਲਦੇਵ ਰਾਜ ਬੱਗਾ ਅਤੇ ਰੋਹਿਤ ਪਾਂਡੇ ਨੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੂੰ ਸਨਮਾਨਤ ਵੀ ਕੀਤਾ।


ਬਲਦੇਵ ਰਾਜ ਬਗ੍ਗਾ ਨੇ ਕਿਹਾ ਕਿ ਹਰਵਿੰਦਰ ਸਿੰਘ ਸੰਧੂ ਇੱਕ ਸੁਲਝੇ ਹੋਏ ਅਤੇ ਜਮੀਨ ਨਾਲ ਜੁੜੇ ਹੋਏ ਵਰਕਰ ਹਨI ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜਕ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਲੱਗੇ ਹੋਏ ਹਨ ਅਤੇ ਉਹ ਜਨਤਾ ਦੇ ਹੱਕ ‘ਚ ਖੜੇ ਹੁੰਦੇ ਅਤੇ ਉਹਨਾਂ ਲਈ ਲੜਦੇ ਆਏ ਹਨ। ਸੰਧੂ ਨੇ ਰਾਜਨੀਤੀ ਵਿੱਚ ਆਪਣਾ ਸਫ਼ਰ ਇੱਕ ਵਰਕਰ ਵਜੋਂ ਸ਼ੁਰੂ ਕੀਤਾ ਸੀ ਅਤੇ ਅੱਜ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਬਣ ਚੁੱਕੇ ਹਨ। ਇਹਨਾਂ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਅਤੇ ਸ਼ਹਿਰ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਹਰਵਿੰਦਰ ਸਿੰਘ ਸੰਧੂ ਨੇ ਜਥੇਬੰਦੀ ਵੱਲੋਂ ਇੱਕ ਵਰਕਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ। ਇੱਕ ਜੁਝਾਰੂ ਵਰਕਰ ਵਜੋਂ ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਹਰਵਿੰਦਰ ਸਿੰਘ ਸੰਧੂ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਵਰਕਰਾਂ ਅਤੇ ਜਨਤਾ ਨੂੰ ਲੈ ਕੇ ਉਹ ਗੁਰੂਨਗਰੀ ਦੀਆਂ ਮੁਸ਼ਕਿਲਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ ਤਕ ਪਹੁੰਚਾਉਣਗੇ।

Share this News