ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

4945951
Total views : 5945661

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਵਿੱਚ ਮਿਤੀ 8 ਜਨਵਰੀ ਤੱਕ ਸਰਦੀ ਅਤੇ ਧੁੰਦ ਕਾਰਨ ਛੁੱਟੀਆਂ ਕਰਨ ਦੇ ਬਾਵਜੂਦ ਅੰਮ੍ਰਿਤਸਰ ਜਿਲ੍ਹੇ ਦੇ ਕੁਝ ਪ੍ਰਾਈਵੇਟ ਸਕੂਲਾਂ ਦੇ ਲੱਗਣ ਦੀ ਸੂਚਨਾ ਤੇ ਆਧਾਰ ਤੇ ਡੀ.ਈ.ਓ ਸੈਕੰਡਰੀ ਸ: ਜੁਗਰਾਜ ਸਿੰਘ ਅਤੇ  ਡੀ.ਈ.ਓ. ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਵਲੋਂ ਟੀਮਾਂ ਬਣਾ ਕੇ ਸਕੂਲਾਂ ਦੀ ਜਾਂਚ ਕੀਤੀ ਗਈ।  ਉਨਾਂ ਕਿਹਾ ਕਿ ਸਰਕਾਰ ਵਲੋਂ ਇਹ ਛੁੱਟੀਆਂ ਬੱਚਿਆਂ ਦੀ ਸੁਰੱਖਿਆ ਦੇ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ।

8 ਅਜਿਹੇ ਸਕੂਲਾਂ ਦੀ ਅਚਨਚੇਤੀ ਚੈਕਿੰਗ ਕਰਕੇ ਦੋ ਕੀਤੇ ਨੋਟਿਸ ਜਾਰੀ 

ਇਸ ਸਮੇ ਸ੍ਰੀ ਰਾਜੇਸ਼ ਸ਼ਰਮਾਂ ਨੇ ਦੱਸਿਆ ਕਿ ਉਨਾਂ ਦੀ ਟੀਮ ਵਲੋ 8 ਅਜਿਹੇ ਸਕੂਲਾਂ ਦੀ ਅਚਨਚੇਤੀ ਚੈਕਿੰਗ ਕਰਕੇ ਦੋ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ,ਸੋ ਕੋਈ ਵੀ ਸਕੂਲ ਮੈਨੇਜਮੈਂਟ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਨਾ ਕਰੇ। ਉਨਾਂ ਕਿਹਾ ਕਿ ਜਿਹੜਾ ਵੀ ਸਕੂਲ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share this News