ਸਾਰੇ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਹੋਣਗੇ ਪਾਬੰਦ – ਜ਼ਿਲ੍ਹਾ ਸਿੱਖਿਆ ਅਫ਼ਸਰ

4675616
Total views : 5507408

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਲਾਲੀ ਕੈਰੋ,ਜਸਬੀਰ ਲੱਡੂ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ / ਏਡਿਡ /ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਪੂਰੀ ਤਰ੍ਹਾਂ ਪਾਬੰਦ ਹੋਣਗੇ । ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਾਰੇ ਸਕੂਲ 8 ਜਨਵਰੀ ਤੱਕ ਬੰਦ ਰਹਿਣਗੇ । ਉਹਨਾਂ ਕਿਹਾ ਕਿ ਛੁੱਟੀਆਂ ਦੌਰਾਨ ਕਿਸੇ ਵੀ ਸਕੂਲ ਦੇ ਖੁੱਲਣ ਦੀ ਸ਼ਿਕਾਇਤ ਮਿਲਣ ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਛੁੱਟੀਆਂ ਵਿੱਚ ਸਕੂਲ ਖੁੱਲਣ ਤੇ ਹੋਵੇਗੀ ਸਖ਼ਤ ਕਾਰਵਾਈ – ਸਤਨਾਮ ਸਿੰਘ ਬਾਠ
ਉਹਨਾਂ ਕਿਹਾ ਕਿ ਇਹਨਾਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਸਮੂਹ ਅਧਿਆਪਕ ਸਹਿਬਾਨ ਆਪਣੇ ਵਿਦਿਆਰਥੀਆਂ ਨਾਲ ਜੂਮ ਕਲਾਸਾਂ ਅਤੇ ਹੋਰ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਜੁੜੇ ਰਹਿਣਗੇ ਅਤੇ ਸਿੱਖਿਆ ਵਿਭਾਗ ਵੱਲੋਂ ਰੋਜ਼ਾਨਾ ਵੱਖ ਵੱਖ ਜਮਾਤਾਂ ਦੇ ਭੇਜੇ ਜਾਂਦੇ ਲਿੰਕ ਉਹਨਾਂ ਨੂੰ ਭੇਜਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪੱਕੇ ਪੇਪਰਾਂ ਦੀ ਤਿਆਰੀ ਕਰਵਾਉਣ ਲਈ ਲਗਾਤਾਰ ਉਪਰਾਲੇ ਕਰਦੇ ਰਹਿਣ । ਉਹਨਾਂ ਸਮੂਹ ਅਧਿਆਪਕ ਸਹਿਬਾਨ ਨੂੰ ਪੇਪਰਾਂ ਦੀ ਡੇਟਸ਼ੀਟ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਸਿਲੇਬਸ ਦੀ ਵੰਡ, ਵਿਦਿਆਰਥੀਆਂ ਦੀ ਦੁਹਰਾਈ ਅਤੇ ਪ੍ਰੀ ਬੋਰਡ ਪ੍ਰੀਖਿਆ ਦੀ ਵਿਉਂਤਬੰਦੀ ਲਈ ਪੂਰੀ ਯੋਜਨਾਬੰਦੀ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕਾਊਂਸਲਰ ਸ੍ਰ ਸੁਖਬੀਰ ਸਿੰਘ ਕੰਗ ਵੀ ਉਹਨਾਂ ਨਾਲ ਹਾਜਰ ਸਨ।
Share this News