





Total views : 5945660







Total views : 5945660ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅੱਜ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ’ਚ ਮੁੱਖ ਮੰਤਰੀ ਨੇ ਵੱਡਾ ਫੇਰਬਦਲ ਕੀਤਾ ਹੈ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਉਹਨਾਂ ਦੀ ਜਗ੍ਹਾ ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਬਣਏ ਹਨ।

ਡਾ. ਬਲਬੀਰ ਸਿੰਘ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਵਜੋਂ ਸਹੁੰ ਚੁਕਵਾਈ। ਮੁੱਖ ਮੰਤਰੀ ਨੇ ਪੁਰਾਣੇ ਕੈਬਨਿਟ ਮੰਤਰੀਆਂ ਦੇ ਅਹੁਦਿਆਂ ਵਿਚ ਫੇਰਬਦਲ ਕਰਦੇ ਹੋਏ ਹਰਜੋਤ ਬੈਂਸ ਤੋਂ ਜੇਲ੍ਹ ਅਤੇ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਹੈ। ਜੇਲ੍ਹ ਵਿਭਾਗ ਮੁੱਖ ਮੰਤਰੀ ਨੇ ਅਪਣੇ ਕੋਲ ਰੱਖ ਲਿਆ ਹੈ ਤੇ ਮੀਤ ਹੇਅਰ ਨੂੰ ਮਾਈਨਿਮਗ ਵਿਭਾਗ ਦਿੱਤਾ ਹੈ। ਹਰਜੋਤ ਬੈਂਸ ਨੂੰ ਤਕਨੀਕੀ ਸਿੱਖਿਆ, ਇੰਡਸਟ੍ਰਲੀ ਟ੍ਰੇਨਿੰਗ, ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦਿੱਤਾ ਗਿਆ ਹੈ। ਓਧਰ ਚੇਤਨ ਸਿੰਘ ਜੌੜਾ ਮਾਜਰਾ ਤੋਂ ਸਿਹਤ ਮੰਤਰੀ ਦਾ ਅਹੁਦਾ ਵਾਪਸ ਲੈ ਕੇ ਡਾ. ਬਲਬੀਰ ਸਿੰਘ ਨੂੰ ਦੇ ਦਿੱਤਾ ਗਿਆ ਹੈ।

