ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੱਤਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

4675618
Total views : 5507410

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਸੂਬੇ ਵਿੱਚ ਪੈ ਰਹੀ ਸਖ਼ਤ ਠੰਡ ਅਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਵਾਰ ਸੱਤਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ ਜਦਕਿ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ 9 ਜਨਵਰੀ ਤੋਂ ਸਕੂਲ ਆਉਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਰਹੀ ਠੰਡ ਕਾਰਨ ਸੱਤਵੀਂ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ਪਰ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀ, ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਦਾ ਸਾਰਾ ਸਟਾਫ਼ 9 ਜਨਵਰੀ ਤੋਂ ਸਕੂਲ ਵਿੱਚ ਹਾਜ਼ਰ ਰਹੇਗਾ।
ਨ੍ਹਾਂ ਕਿਹਾ ਕਿ ਸਮੂਹ ਸਕੂਲ ਮੁੱਖੀ ਅਤੇ ਸਟਾਫ਼ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਮਿਸ਼ਨ 100% ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਹਰ ਪੱਖੋਂ ਤਿਆਰੀ ਕਰਵਾਈ ਜਾ ਸਕੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਠੰਡ ਕਾਰਨ ਸਕੂਲਾਂ ਵਿੱਚ ਭਾਵੇਂ ਛੁੱਟੀਆਂ ਸਨ।

ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਉਪਰਾਲੇ ਕਰਕੇ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਕਾਇਮ ਕਰਦੇ ਹੋਏ ਆਨ-ਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਸੀ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਹੂਲਤਾਂ ਦਾ ਲਾਭ ਲੈਣ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।

 

Share this News