Total views : 5506029
Total views : 5506029
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/,ਲਾਲੀ ਕੈਰੋ, ਜਸਬੀਰ ਸਿੰਘ ਲੱਡੂ
ਅੱਤ ਦੀ ਸਰਦੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਗਰਮ ਸਵੈਟਰ ਵੰਡਣ ਦੀ ਸ਼ੁਰੂਆਤ ਕੀਤੀ ਗਈ । ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਲੜਕੇ ਦੇ 325 ਵਿਦਿਆਰਥੀਆਂ ਨੂੰ ਸਵੈਟਰ ਵੰਡ ਕੇ ਇਸ ਸ਼ੁਭ ਕਾਰਜ ਦੀ ਆਰੰਭਤਾ ਕੀਤੀ।
ਜਿਲ੍ਹਾ ਤਰਨ ਤਾਰਨ ਵਿੱਚ 67 ਸਕੂਲਾਂ ਦੇ 4000 ਵਿਦਿਆਰਥੀਆਂ ਨੂੰ ਵੰਡੇ ਜਾਣਗੇ ਸਵੈਟਰ
ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਆਪਣੇ ਸਿਲੇਬਸ ਦੀ ਵੰਡ ਅਤੇ ਸਮਾਂ ਸਾਰਣੀ ਬਣਾ ਕੇ ਪੜਾਈ ਵਿੱਚ ਵਧੇਰੇ ਰੂਚੀ ਲੈਕੇ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਗੰਭੀਰਤਾ ਨਾਲ ਕਰਨ ਲਈ ਕਿਹਾ ਤਾਂ ਜੋ ਸਿੱਖਿਆ ਵਿਭਾਗ ਵੱਲੋਂ ਦਿੱਤੇ ਮਿਸ਼ਨ ਸ਼ਤ-ਪ੍ਰਤੀਸ਼ਤ ਗਿਵ ਯੂਅਰ ਬੈਸਟ ਨੂੰ ਹਾਸਲ ਕੀਤਾ ਜਾ ਸਕੇ । ਉਹਨਾਂ ਸਮੂਹ ਅਧਿਆਪਕ ਸਹਿਬਾਨ ਨੂੰ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ ਬਿਹਤਰ ਤਿਆਰੀ ਕਰਵਾਉਣ ਅਤੇ ਸ਼ਤ ਪ੍ਰਤੀਸ਼ਤ ਨਤੀਜੇ ਲਈ ਪ੍ਰੇਰਿਤ ਕੀਤਾ ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰ. ਸਤਨਾਮ ਸਿੰਘ ਬਾਠ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਅਗਵਾਈ ਹੇਠ 67 ਸਕੂਲਾਂ ਵਿੱਚ ਕੁੱਲ 4000 ਸਵੈਟਰ ਜਲਦੀ ਹੀ ਵੰਡੇ ਜਾਣਗੇ । ਉਹਨਾਂ ਕਿਹਾ ਕਿ ਸਮੂਹ ਅਧਿਆਪਕ ਸਹਿਬਾਨ ਵਿਦਿਆਰਥੀਆਂ ਨੂੰ ਫਾਈਨਲ ਪੇਪਰਾਂ ਦੀ ਤਿਆਰੀ ਲਈ ਪੂਰੀ ਗੰਭੀਰਤਾ ਨਾਲ ਤਿਆਰੀ ਕਰਵਾ ਰਹੇ ਹਨ ।