Total views : 5506336
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬੀ.ਐਨ.ਈ ਬਿਊਰੋ
ਖੁਦ ਨੂੰ ਜੱਜ ਦੱਸਣ ਵਾਲੀ ਔਰਤ ਮਾਨਸਾ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ ਵਜੋਂ ਤਾਇਨਾਤ ਆਪਣੇ ਪਤੀ ਨਾਲ ਮਿਲ ਕੇ ਪੁਲਿਸ ਦੀ ਭਰਤੀ ਦੇ ਨਾਮ ਉਪਰ ਫ਼ਰਜ਼ੀਵਾੜਾ ਚਲਾ ਰਹੀ ਸੀ| ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਮੁਤਾਬਕ ਪਤੀ ਪਤਨੀ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਭੋਲੇ-ਭਾਲੇ ਨੌਜਵਾਨਾਂ ਨਾਲ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਹੈ| ਪੁਖਤਾ ਸਬੂਤਾਂ ਅਤੇ ਪੂਰੀ ਜਾਣਕਾਰੀ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦਿਆਂ ਫਰਜ਼ੀ ਜੱਜ ਦੀਪ ਕਿਰਨ ਅਤੇ ਉਸ ਦੇ ਪਤੀ ਮਾਨਸਾ ਦੇ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਉਰਫ ਸਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੀਪ ਕਿਰਨ, ਨਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੁਖਦੇਵ ਸਿੰਘ ਉਰਫ ਸੋਨੂੰ ਅਤੇ ਲਖਵਿੰਦਰ ਸਿੰਘ ਉਰਫ ਲਾਡੀ ਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਸੁਖਦੇਵ ਅਤੇ ਲਖਵਿੰਦਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ|
ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਰਾਈਮ ਬਰਾਂਚ 2 ਅਤੇ ਥਾਣਾ ਮੋਤੀ ਨਗਰ ਦੀ ਪੁਲਿਸਵ ਨੂੰ ਜਾਣਕਾਰੀ ਮਿਲੀ ਕਿ ਖੁਦ ਨੂੰ ਜੱਜ ਦੱਸਣ ਵਾਲੀ ਜਮਾਲਪੁਰ ਦੀ ਵਾਸੀ ਦੀਪ ਕਿਰਨ ਨੇ ਪੁਲਿਸ ਦੀ ਭਰਤੀ ਦੇ ਨਾਮ ਤੇ ਭੋਲੇ ਭਾਲੇ ਕਈ ਨੌਜਵਾਨਾਂ ਨੂੰ ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਬਣਾਇਆ ਹੈ| ਪੁਖਤਾ ਜਾਣਕਾਰੀ ਤੋਂ ਬਾਅਦ ਕਰਾਈਮ ਬਰਾਂਚ ਦੇ ਇੰਚਾਰਜ ਬੇਅੰਤ ਜੁਨੇਜਾ ਅਤੇ ਥਾਣਾ ਮੋਤੀ ਨਗਰ ਦੇ ਮੁਖੀ ਸਬ-ਇੰਸਪੈਕਟਰ ਜਗਦੀਪ ਸਿੰਘ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਸਵੀਫਟ ਕਾਰ ਸਵਾਰ ਦੀਪ ਕਿਰਨ ਨੂੰ ਗ੍ਰਿਫਤਾਰ ਕੀਤਾ| ਪੁਲਿਸ ਨੇ ਕਾਰ ਚੋਂ ਤਿੰਨ ਪੁਲਿਸ ਦੀਆਂ ਵਰਦੀਆਂ, 2 ਜਾਅਲੀ ਜੁਆਇਨਿੰਗ ਲੈਟਰ, ਪੁਲਿਸ ਵਿਚ ਭਰਤੀ ਕਰਵਾਉਣ ਲਈ ਭਰੇ ਜਾਣ ਵਾਲੇ 10 ਫਾਰਮ ਅਤੇ 1 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ|ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਦੀਪ ਕਿਰਨ ਨੇ ਦੱਸਿਆ ਕਿ
ਇਸ ਗੋਰਖ ਧੰਦੇ ਵਿੱਚ ਉਸਦਾ ਪਤੀ ਮਾਨਸਾ ਦਾ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਵੀ ਸ਼ਾਮਲ ਹੈ ਅਤੇ ਉਹ ਉਸ ਨੂੰ ਮਿਲਣ ਲਈ ਘਰ ਆ ਰਿਹਾ ਹੈ| ਪੁਲਿਸ ਨੇ ਦੀਪ ਕਿਰਨ ਦੇ ਪਤੀ ਮਾਨਸਾ ਦੇ ਡਿਪਟੀ ਜੇਲ੍ਹ ਸੁਪਰਡੈਂਟ ਨਪਿੰਦਰ ਸਿੰਘ ਨੂੰ ਫਾਰਚੂਨਰ ਕਾਰ ਸਮੇਤ ਹਿਰਾਸਤ ਵਿਚ ਲਿਆ| ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਦੌਰਾਨ ਕਈ ਖੁਲਾਸੇ ਹੋ ਸਕਦੇ ਹਨ। ਫ਼ਰਾਰ ਚਲ ਰਹੇ ਦੋ ਹੋਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ|