Total views : 5506854
Total views : 5506854
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ।
ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਮੈਬਰ ਪਾਰਲੀਮੈਟ ਸ੍ਰੀ ਗੁਰਜੀਤ ਸਿੰਘ ਔਜਲਾ, ਪੰਜਾਬ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਗਵੰਤ ਪਾਲ ਸਿੰਘ ਸੱਚਰ, ਅਸਵਨੀ ਸੇਖੜੀ, ਸੁਨੀਲ ਦੱਤੀ, ਵਿਕਾਸ ਸੋਨੀ, ਹਰਪ੍ਰਤਾਪ ਸਿੰਘ ਅਜਨਾਲਾ, ਅਸਵਨੀ ਪੱਪੂ ਮਿੱਠੂ ਮਦਾਨ, ਸਣੇ ਕਈ ਹੋਰ ਵੱਡੇ ਨੇਤਾ ਮੌਜੂਦ ਹਨ। ਸ੍ਰੀ ਰਾਹੁਲ ਗਾਂਧੀ ਨੇ ਸੰਗਤਾਂ ਵਿੱਚ ਬੈਠ ਕਿ ਕੀਰਤਨ ਦਰਬਾਰ ਦਾ ਆਨੰਦ ਲਿਆਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਅੱਜ ਸ਼ਾਮ ਨੂੰ ਪੰਜਾਬ ਵਿੱਚ ਐਂਟਰੀ ਕਰੇਗੀ। ਪੰਜਾਬ ਵਿਚ ਐਂਟਰੀ ਕਰਦਿਆਂ ਹੀ ਰਾਹੁਲ ਗਾਂਧੀ ਦੀ ਸੁਰੱਖਿਆ ਵੀ ਵਧ ਦਿੱਤੀ ਗਈ ਹੈ।