Total views : 5507048
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਗਣਤੰਤਰ ਦਿਵਸ ਮੌਕੇ 26 ਜਨਵਰੀ, 2023 ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਦਿਲਬਾਗ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪੱਲਵ ਸ੍ਰੇਸ਼ਠਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।
ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਂਊਂਡ ਤਰਨ ਤਾਰਨ ਵਿਖੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਇਆ ਜਾਵੇਗਾ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਮੀਟਿੰਗ ਦੌਰਾਨ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ ਸਫਾਈ, ਸਟੇਜ ਦੀ ਸਜਾਵਟ, ਪਤਵੰਤਿਆਂ ਦੇ ਬੈਠਣ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਸਬੰਧੀ ਡਿਊਟੀਆਂ ਲਾਈਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਟੇਡੀਅਮ ਵਿਖੇ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।