ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਥਾਣਾਂ ਸਿਵਲ ਲਾਈਨ ਵਿਖੇ ਤਾਇਨਾਤ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

4678476
Total views : 5512291

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ (3105/ਅੰਮ੍ਰਿਤਸਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਸੋਹੇਲ ਕਪੂਰ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਉਕਤ ਏਐਸਆਈ ਖ਼ਿਲਾਫ਼ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਪੱਕੀ ਜਮਾਨਤ ਕਰਾਉਣ ਲਈ ਮੰਗੇ ਸਨ 50.000 ਰੁਪਏ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਪਿਤਾ ਦੀ ਇੱਕ ਪੁਲਿਸ ਕੇਸ ਵਿੱਚ ਅਦਾਲਤ ‘ਚੋਂ ਬਕਾਇਦਾ ਜ਼ਮਾਨਤ ਕਰਵਾਉਣ ਲਈ 50,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਇਸ ਵਿੱਚੋਂ 10,000 ਰੁਪਏ ਲੈ ਲਏ ਸਨ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਪੈਸੇ ਦੇਣ ਸਮੇਂ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਣ ਅਤੇ 50,000 ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਏ.ਐਸ.ਆਈ ਜਸਵੰਤ ਸਿੰਘ ਖਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Share this News