Total views : 5506382
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਅਤੇ ਉੱਘੇ ਕਾਰੋਬਾਰੀ ਗੁਰਪ੍ਰੀਤ ਸਿੰਘ ਸਿੱਧੂ (ਮੁਗਲਚੱਕ) ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਰਮਨਦੀਪ ਸਿੰਘ ਭਰੋਵਾਲ,ਆਮ ਆਦਮੀ ਪਾਰਟੀ ਦੇ ਕਾਰਪੋਰੇਟਰ ਸਰਬਰਿੰਦਰ ਸਿੰਘ ਭਰੋਵਾਲ ਅਤੇ ਮਨਪ੍ਰੀਤ ਸਿੰਘ ਸੰਧੂ ਦੇ ਕਰੀਬੀ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸਿੱਧੂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਗਲਚੱਕ ਨੇੜੇ ਤਰਨਤਾਰਨ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।
ਸੈਕੜੇ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
ਇਸ ਦੁੱਖ ਦੀ ਘੜੀ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ.ਸਿੰਘ ਉਬਰਾਏ ਵੱਲੋਂ ਗੁਰਪ੍ਰੀਤ ਸਿੰਘ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗੁਰਪ੍ਰੀਤ ਸਿੱਧੂ ਨੇ ਹਮੇਸ਼ਾ ਸੇਵਾ ਕਾਰਜਾਂ ਵਿੱਚ ਆਪਣਾ ਮੋਹਰੀ ਰੋਲ ਅਦਾ ਕੀਤਾ ਅਤੇ ਕਰੋਨਾ ਕਾਲ ਸਮੇਂ ਉਹਨਾਂ ਵੱਲੋਂ ਨਿਭਾਈਆਂ ਸੇਵਾਵਾਂ ਇੱਕ ਮਿਸਾਲ ਸਨ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਸਮੁੱਚਾ ਪਰਿਵਾਰ ਆਪਣੇ ਵਿਛੜੇ ਸਾਥੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਦੇ ਚਰਨਾਂ ‘ਚ ਅਰਜ਼ੋਈ ਕਰਦਾ ਹੈ। ਇਸ ਮੌਕੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਸੁਖਜਿੰਦਰ ਸਿੰਘ ਹੇਰ,ਸੁਖਦੀਪ ਸਿੰਘ ਸਿੱਧੂ,ਨਵਜੀਤ ਸਿੰਘ ਘਈ, ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਧੁੰਨਾ, ਗੁਰਪ੍ਰੀਤ ਸਿੰਘ ਪਨਗੋਟਾ, ਡਾ: ਇੰਦਰਪਾਲ ਸਿੰਘ ਧਾਮੀ, ਵਿਸ਼ਾਲ ਸੂਦ, ਕੇਪੀ ਗਿੱਲ, ਸਾਬਕਾ ਕੌਂਸਲਰ ਰਣਜੀਤ ਸਿੰਘ ਰਾਣਾ, ਧਰਮਬੀਰ ਸਿੰਘ ਮਲਹਾਰ, ਪ੍ਰਭਜੀਤ ਸਿੰਘ ਗੋਹਲਵੜ, ਡਾ. ਅੰਮ੍ਰਿਤਪਾਲ ਸਿੰਘ ਜੋੜੇ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।