ਖੇਤੀਬਾੜੀ ਸੰਦ ਸਬਸਿਡੀ ਤੇ ਲੈਣ ਲਈ ਕੱਲ 12 ਜਨਵਰੀ ਤੱਕ ਆਨਲਾਈਨ ਅਰਜੀਆਂ ਦਿੱਤੀਆਂ ਜਾ ਸਕਦੀਆਂ ਹਨ-ਡਾ.ਢਿੱਲੋਂ

4674822
Total views : 5506126

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਰਣਜੀਤ ਸਿੰਘ ਰਾਣਾ

ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤੀਬਾੜੀ ਸੰਦ ਸਬਸਿਡੀ ਤੇ ਉਪਲਬਧ ਕਰਵਾਉਣ ਲਈ ਵਿਭਾਗ ਵੱਲੋਂ ਪੋਰਟਲ ਰਾਹੀਂ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈਜਿਸ ਤਹਿਤ ਕਿਸਾਨ ਵਲੋਂ ਕੱਲ 12 ਜਨਵਰੀ 2023 ਤੱਕ ਅਰਜੀਆਂ ਦਿੱਤੀਆਂ ਜਾ ਸਕਦੀਆਂ ਹਨ।

 ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੈਨੁਅਲ/ਬੈਟਰੀ: ਨੈਪ ਸੈਕ ਸਪ੍ਰੇਅਰਪਾਵਰਡ ਨੈਪ ਸੈਕ ਸਪ੍ਰੇਅਰਟਰੈਕਟਰ ਚਾਲਕ ਸਪ੍ਰੇਅਰਫਾਰੇਜ਼ ਬੇਲਰਮਿਲੈਟ ਮਿੱਲਨੂਮੈਟਿਕ ਪਲਾਂਟਰਮਲਟੀ ਕਰਾਪ ਪਲਾਂਟਰ ਸਬਸਿਡੀ ਤੇ ਉਪਲਬਧ ਕਰਵਾਉਣ ਲਈ ਆਨਲਾਈਨ ਪੋਰਟਲ agrimachinerypb.com ਤੇ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ ਸਬਸਿਡੀ ਦੀ ਦਰ 40 ਫੀਸਦੀ ਹੋਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਬਸਿਡੀ ਤੇ ਖੇਤੀਬਾੜੀ ਸੰਦਾਂ ਦੀ ਅਰਜੀਆਂ ਲਈ ਅਪਲਾਈ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਵਧੇਰੇ ਜਾਣਕਾਰੀ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800 180 1551 ਨਾਲ ਰਾਬਤਾ ਕਰਕੇ ਸਲਾਹ ਲੈ ਸਕਦੇ ਹਨ।

Share this News