Total views : 5505200
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਨਾਮ/ਬੀ.ਐਨ.ਈ ਬਿਊਰੋ
ਸੁਨਾਮ ਵਿੱਚ ਇੱਕ ਪਰਿਵਾਰ ਦੀਆਂ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਅੱਜ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜ ਜੀਆਂ ਦੀ ਮੌਤ ਹੋ ਗਈ। ਇਹ ਪਰਿਵਾਰ ਲੋਹੜੀ ਮਨਾਉਣ ਤੋਂ ਬਾਅਦ ਆਲਟੋ ਕਾਰ ‘ਚ ਘਰ ਪਰਤ ਰਿਹਾ ਸੀ, ਜਦੋਂ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਅੱਜ ਦੇਰ ਸ਼ਾਮ ਵਾਪਰੇ ਸੜਕ ਹਾਦਸੇ ‘ਚ ਕਾਰ ਚਾਲਕ ਜਸਪ੍ਰੀਤ ਸਿੰਘ (23), ਉਸ ਦੀ ਮਾਤਾ ਚਰਨਜੀਤ ਕੌਰ (45), ਰਿਸ਼ਤੇਦਾਰ ਵੀਰਪਾਲ ਕੌਰ (28), ਪਰਮਜੀਤ ਕੌਰ (55) ਅਤੇ ਜਪਜੋਤ ਸਿੰਘ (6) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 42 ਸਾਲਾ ਸਿਮਰਜੀਤ ਕੌਰ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ।
ਕੋਠੇ ਆਲਾ ਸਿੰਘ ਦੇ ਸਰਪੰਚ ਭੋਲਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਇਹ ਪਰਿਵਾਰ ਰਿਸ਼ਤੇਦਾਰਾਂ ਵੱਲੋਂ ਰੱਖੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਲਟੋ ਕਾਰ ਵਿੱਚ ਵਾਪਸ ਆ ਰਿਹਾ ਸੀ। ਆਲਟੋ ਕਾਰ ਪਿੰਡ ਚੱਠਾ ਨਨਹੇੜਾ ਅਤੇ ਚਾਹੜ ਵਿਚਕਾਰ ਨਹਿਰੀ ਪਾਣੀ ਦੀ ਟੈਂਕੀ ਨਾਲ ਟਕਰਾ ਕੇ ਪਲਟ ਗਈ।ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਔਰਤ ਨੂੰ ਸੁਨਾਮ ਤੋਂ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਲਾਸ਼ਾਂ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਗਏ।