Total views : 5505910
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੀ.ਸੀ.ਐਸ. ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਪੀ.ਸੀ.ਐਸ ਅਧਿਕਾਰੀ ਸ਼ਨੀਵਾਰ ਤੇ ਐਤਵਾਰ ਨੂੰ ਵੀ ਕੰਮ ਕਰਨਗੇ। ਉਨ੍ਹਾਂ ਕਿਹਾ ਪਿਛਲੇ ਦਿਨੀਂ ਸਮੂਹਿਕ ਛੁੱਟੀ ਕਰਕੇ ਲੋਕਾਂ ਦੇ ਕਾਫ਼ੀ ਕੰਮ ਰੁਕੇ ਸੀ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ। ਹੁਣ ਲੋਕਾਂ ਦੇ ਰੁਕੇ ਕੰਮ ਸ਼ਨੀਵਾਰ ਤੇ ਐਤਵਾਰ ਨੂੰ ਪੂਰੇ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿਆਰ.ਟੀ.ਏ ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੀ.ਸੀ.ਐੱਸ. ਐਸੋਸੀਏਸ਼ਨ ਨੇ ਸਾਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਲਿਆ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬੁੱਧਵਾਰ ਦੁਪਹਿਰ 2 ਵਜੇ ਤੱਕ ਕੰਮ ਮੁੜ ਸ਼ੁਰੂ ਕਰਨ ਜਾਂ ਸਸਪੈਂਡ ਹੋਣ ਦੀ ਚਿਤਾਵਨੀ ਦਿੱਤੀ ਸੀ, ਜਿਸ ‘ਤੇ ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਦਾ ਛੇ ਮੈਂਬਰੀ ਵਫ਼ਦ ਸੀ.ਐੱਮ. ਮਾਨ ਕੋਲ ਪਹੁੰਚਿਆ।
ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਕੀਤੀ ਜਾਵੇਗੀ। ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਖ਼ਿਲਾਫ਼ ਕਾਰਵਾਈ ਪ੍ਰਕਿਰਿਆ ਅਨੁਸਾਰ ਸੀ ਜਾਂ ਨਹੀਂ, ਇਹ ਫੈਸਲਾ ਕਰਨ ਲਈ ਸਰਕਾਰ ਇੱਕ SIT ਬਣਾਉਣ ਲਈ ਸਹਿਮਤ ਹੋ ਗਈ ਹੈ।ਪੀ.ਸੀ.ਐੱਸ. ਐਸੋਸੀਏਸ਼ਨ ਨੇ ਵੀ ਮੰਨਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਜਾਰੀ ਰਹੇਗੀ ਅਤੇ ਐਸੋਸੀਏਸ਼ਨ ਨੇ ਵਾਅਦਾ ਕੀਤਾ ਹੈ ਕਿ ਉਹ ਭ੍ਰਿਸ਼ਟ ਅਫਸਰਾਂ ਨੂੰ ਨਹੀਂ ਬਚਾਏਗੀ।