





Total views : 5840971







Total views : 5840971ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਨਗਰ ਨਿਗਮ ਮੇਅਰ ਅੰਮ੍ਰਿਤਸਰ ਕਰਮਜੀਤ ਸਿੰਘ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਅੱਜ ਵੱਲੋਂ ਮਿਲਕੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਵਿਚ ਪੈਦੀ ਵਾਰਡ ਨੰ.77 ਵਿਖੇ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਸ਼ੁਧ ਪੀਣ ਵਾਲਾ ਪਾਣੀ ਮਿਲੇਗਾ।ਇਸ ਮੌਕੇ ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਜਿਨ੍ਹਾ ਵਾਰਡਾਂ ਵਿਚ ਥੋੜੇ ਬਹੁਤੇ ਕੰਮ ਰਹਿ ਗਏ ਹਨ ਉਹਨਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ।
ਇਸੇ ਲੜੀ ਵਿਚ ਅੱਜ ਵਾਰਡ ਨੰ.77 ਦੇ ਇਲਾਕਾ ਨਿਵਾਸੀਆਂ ਦੀ ਪੁਰਜੋਰ ਮੰਗ ਤੇ ਲੱਖਾਂ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸੁ਼ਰੂਆਤ ਕੀਤੀ ਗਈ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਇਦਿਆਂ ਦੇ ਪੂਰਾ ਉੱਤਰਦੇ ਹੋਏ ਲੋਕਾਂ ਨਾਲ ਜੋ ਵਿਕਾਸ ਦੇ ਵਾਇਦੇ ਕੀਤੇ ਸਨ ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕਰੇਗੀ। ਉਹਨਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਵਿਕਾਸ ਪੱਖੀ ਜਿਹੜੇ ਵੀ ਹੋਰ ਕੰਮ ਲੋੜੀਂਦੇ ਹਨ ਉਹ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਉਹਨਾਂ ਨੂੰ ਸਮੇਂ ਰਹਿੰਦੇ ਪੂਰਾ ਕਰਵਾ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ।ਇਸ ਮੌਕੇ ਤੇ ਵਿਰਾਟ ਦੇਵਗਨ, ਦਵਿੰਦਰ ਸਿੰਘ ਸੰਧੂ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।