Total views : 5509610
Total views : 5509610
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾ
ਪੰਜਾਬ ਸਿਵਲ ਸਰਵਿਸ ਆਫਿਸਰ ਐਸੋਸੀਏਸ਼ਨ ਦੇ ਫੈਸਲੇ ਤਹਿਤ ਐਸ.ਡੀ.ਐਮ.ਬਟਾਲਾ ਡਾ ਸ਼ਾਇਰੀ ਭੰਡਾਰੀ ਵਲੋਂ ਅੱਜ ਸ਼ਨੀਵਾਰ ਛੁੱਟੀ ਵਾਲੇ ਦਿਨ ਦਫਤਰੀ ਕੰਮਕਾਜ ਕੀਤਾ ਗਿਆ,ਇਸ ਮੌਕੇ ਗੱਲ ਕਰਦਿਆਂ ਐਸਡੀਐਮ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਬਕਾਇਆ ਕੰਮ ਛੁੱਟੀ ਵਾਲੇ ਦਿਨ ਮੁਕੰਮਲ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮਿਲ ਸਕਣ।
ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਦੀ ਵਚਨਬੱਧਤਾ ਦੁਹਰਾਈ
ਉਨ੍ਹਾਂ ਦੱਸਿਆ ਉਨ੍ਹਾਂ ਵਲੋਂ ਅੱਜ ਆਪਣੇ ਦਫ਼ਤਰ ਵਿੱਚ ਰੋਜ਼-ਮੱਰਾ ਵਾਂਗ ਬੈਠ ਕੇ ਬਕਾਇਆ ਕੰਮ ਨੂੰ ਪੂਰਾ ਕੀਤਾ ਗਿਆ। ਇਸ ਦੇ ਨਾਲ ਅੰਮ੍ਰਿਤਸਰ-ਜੰਮੂ-ਕਟੜਾ ਐਕਸਪ੍ਰੈਸ ਵੇਅ ਦੇ ਸਬੰਧ ਵਿੱਚ ਵੀ ਮੀਟਿੰਗ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨਿਕ ਟੀਚਿਆਂ ਦੀ ਸਮਾਂਬੱਧ ਢੰਗ ਨਾਲ ਪ੍ਰਾਪਤੀ ਹਮੇਸ਼ਾਂ ਉਨ੍ਹਾਂ ਦੀ ਤਰਜੀਹ ਰਹੀ ਹੈ ਜੋ ਕਿ ਭਵਿੱਖ ਵਿੱਚ ਵੀ ਬਰਕਰਾਰ ਰਹੇਗੀ।ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋੜਵੰਦਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਥਮਿਕਤਾ ਹੈ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਕਾਰਜਾਂ ਅਤੇ ਟੀਚਿਆਂ ਦੀ ਪ੍ਰਾਪਤੀ ਕਰਨ ਲਈ, ਉਹ ਵਚਨਬੱਧ ਹਨ ।