ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

4677079
Total views : 5509612

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ੳਪਿੰਦਰਜੀਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨਖਾਲਸਾ ਕਾਲਜ ਆਫ਼ ਲਾਅਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਰਣਜੀਤ ਐਵੀਨਿਊਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲਰਣਜੀਤ ਐਵੀਨਿਊ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

 ਇਸ ਦੌਰਾਨ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘਐਜ਼ੂਕੇਸ਼ਨ ਕਾਲਜਰਣਜੀਤ ਐਵੀਨਿਊ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਸ: ਨਾਨਕ ਸਿੰਘਨਰਸਿੰਗ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰਅਤੇ ਇੰਟਰੈਨਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਆਪਣੇਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਚ ਲੋਕਾਂ ਨੇ ਤਿਉਹਾਰਾਂ ਨੂੰ ਨਵਾਂ ਰੂਪ ਦੇ ਦਿੱਤਾ ਹੈਇਸ ਲਈ ਜਰੂਰਤ ਹੈ ਕਿ ਇਸ ਦੇ ਪੁਰਾਤਨ ਸਰੂਪ ਨੂੰ ਕਾਇਮ ਰੱਖਣ ਲਈ ਵਿੱਦਿਅਕ ਸੰਸਥਾਵਾਂ ਚ ਅਜਿਹੇ ਤਿਉਹਾਰ ਮਨਾਏ ਜਾਣ ਅਤੇ ਨਵੀਂ ਪੀੜ੍ਹੀ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਹੋਵੇ ਅਤੇ ਇਨ੍ਹਾਂ ਨੂੰ ਧੂਮਧਾਮ ਨਾਲ ਮਨਾਏ।

ਸਮੂਹ ਅਦਾਰਿਆਂ ਦੇ ਪ੍ਰਿੰਸੀਪਲਜ਼ ਨੇ ਭੁੱਗਾ ਬਾਲਿਆ ਅਤੇ ਵਿਦਿਆਰਥੀਆਂ ਤੇ ਸਟਾਫ਼ ਨੇ ਸੱਭਿਆਚਾਰਕ ਗੀਤ, ਭੰਗੜਾ ਤੇ ਗਿੱਧੇ ਨਾਲ ਖੁਸ਼ੀ ਕੀਤੀ ਸਾਂਝੀ

ਇਸੇ ਤਰ੍ਹਾਂ ਵੂਮੈਨ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਸਰਦ ਐਨ. ਜੀ. ਓ. (ਸੁਸਾਇਟੀ ਫ਼ਾਰ ਆਲ ਰਾਊਂਡ ਡਿਵੈਲਪਮੈਂਟਐਨ. ਓ. ਜੀ.) ਦੇ ਸਹਿਯੋਗ ਨਾਲ ਸੱਭਿਆਚਾਰਕ ਪ੍ਰੋਗਰਾਮ ਦਾ ਆਗਾਜ਼ ਪ੍ਰਿੰ: ਡਾ. ਸੁਰਿੰਦਰ ਕੌਰ ਵੱਲੋਂ ਲੋਹੜੀ ਤਿਉਹਾਰ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦੇਣ ਨਾਲ ਕੀਤਾ ਗਿਆ। ਉਪਰੰਤ ਲੋਹੜੀ ਦੇ ਤਿਉਹਾਰ ਦੀ ਰੀਤ ਮੁਤਾਬਕ ਭੁੱਗਾ ਬਾਲਿਆ ਗਿਆ ਅਤੇ ਲੋਹੜੀ ਨਾਲ ਸਬੰਧਿਤ ਲੋਕ-ਗੀਤਾਂ ਨੂੰ ਗਾ ਕੇ ਵਿਸ਼ੇਸ਼ ਰੰਗ ਬੰਨਿ੍ਆ ਗਿਆ।

ਖ਼ਾਲਸਾ ਕਾਲਜ ਆਫ਼ ਲਾਅ:- ਇਸੇ ਤਰ੍ਹਾਂ ਲਾਅ ਕਾਲਜ ਦੇ ਡਾਇਰੈਕਟਰ-ਕਮ- ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਲੋਹੜੀ ਤਿਉਹਾਰ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ। ਪ੍ਰਿੰ: ਡਾ ਜਸਪਾਲ ਸਿੰਘ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਚ ਪੜ੍ਹਾਈ ਦੇ ਨਾਲ ਨਾਲ ਇਸੇ ਤਰ੍ਹਾਂ ਸਭਿਆਚਾਰਕ ਗਤੀਵਿਧੀਆਂ ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਰਣਜੀਤ ਐਵੀਨਿਊ:– ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰ: ਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਅਮੀਰ ਪ੍ਰੰਪਰਾਵਾਂ ਅਤੇ ਪਹਿਰਾਵੇ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਸਰਗਰਮ ਭਾਗੀਦਾਰੀ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ :- ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਸੱਭਿਆਚਾਰ ਦਾ ਹਿੱਸਾ ਹਨ।

ਖ਼ਾਲਸਾ ਕਾਲਜ ਆਫ਼ ਨਰਸਿੰਗ:– ਇਸੇ ਤਰ੍ਹਾਂ ਨਰਸਿੰਗ ਦੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਵੱਲੋਂ ਭੁੱਗਾ ਬਾਲਣ ਉਪਰੰਤ ਤਿਉਹਾਰਾਂ ਦੀ ਸਭਿਆਚਾਰਕ ਮਹੱਤਤਾ ਬਾਰੇ ਦੱਸਦਿਆਂ ਲੋਹੜੀ ਦੇ ਇਤਿਹਾਸ ਤੇ ਚਾਨਣਾ ਪਾਇਆ।

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ :– ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆਜਿਸ ਚ ਵਿਦਿਆਰਥੀਆਂ ਨੇ ਵੱਧ -ਚੜ੍ਹ ਕੇ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਆਪਣੇ ਅੰਦਰ ਦੀਆਂ ਕੁਰੀਤੀਆਂ ਨੂੰ ਖਤਮ ਕਰਕੇ ਨਵੇਂ ਸਾਲ ਚ ਨਵੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ।

 ਇਸ ਮੌਕੇ ਉਕਤ ਸਮੂਹ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਤੇ ਵਿਦਿਆਰਥਣਾਂ ਨੇ ਜਿੱਥੇ ਮੂੰਗਫਲੀਰਿਉੜੀਆਂ ਅਤੇ ਭੁੱਗੇ ਆਦਿ ਸਮੱਗਰੀ ਦਾ ਅਨੰਦ ਮਾਣਿਆਉੱਥੇ ਹੀ ਉਨ੍ਹਾਂ ਵੱਲੋਂ ਲੋਹੜੀ ਨਾਲ ਸੰਬੰਧਿਤ ਗੀਤਾਂ ਨੂੰ ਗੁਣਗੁਣਾ ਕੇ ਪੰਜਾਬੀ ਲੋਕ ਵਿਰਸੇ ਨੂੰ ਪੁਨਰ ਸੁਰਜੀਤ ਕੀਤਾ ਗਿਆਵਿਦਿਆਰਥੀਆਂ ਵਲੋਂ ਲੋਹੜੀ ਨਾਲ ਸਬੰਧਿਤ ਗੀਤਕਵਿਤਾ ,ਗਿੱਧਾਭੰਗੜਾ ਆਦਿ ਦੀ ਪੇਸ਼ਕਾਰੀ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ ਗਿਆ।

 

Share this News