Total views : 5509609
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਪੁਲਿਸ ਮੁਕਾਬਲੇ ਵਿਚ ਜਖ਼ਮੀ ਹੋ ਗਿਆ ਹੈ ਜਿਸ ਤੋਂ ਬਾਅਦ ਹੁਣ ਉਹ ਹਸਪਤਾਲ ਵਿਚ ਦਾਖਲ਼ ਹੈ ਪੁਲਿਸ ਦੀ ਨਜ਼ਰ ਵਿਚ ਹੈ। ਦਰਅਸਲ ਪੁਲਿਸ ਅਤੇ ਗੈਂਗਸਟਰ ਵਿਚਕਾਰ ਇਹ ਮੁਠਭੇੜ ਜ਼ੀਰਕਪੁਰ ਦੇ ਨੇੜੇ ਪੀਰਮੁਛੱਲਾ ਇਲਾਕੇ ਵਿਚ ਹੋਈ ਦੱਸੀ ਜਾ ਰਹੀ ਹੈ।
ਗੈਂਗਸਟਰ ਜ਼ੋਰਾ ਪੁਲਿਸ ਦੀ ਨਿਗਰਾਨੀ ਹੇਠ ਹਸਪਤਾਲ ਵਿਚ ਦਾਖਲ
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜ਼ੋਰਾ ਜ਼ੀਰਕਪੁਰ ਦੇ ਇਕ ਹੋਟਲ ਵਿਚ ਲੁਕਿਆ ਹੋਇਆ ਹੈ,। ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਯੁਵਰਾਜ ਜੋਰਾ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਏ.ਆਈ. ਜੀ. ਸੰਦੀਪ ਗੋਇਲ ਮੌਕੇ ‘ਤੇ ਮੌਜੂਦ ਹਨ। ਕਰਾਸ ਫਾਇਰਿੰਗ ‘ਚ ਏ.ਆਈ.ਜੀ. ਸੰਦੀਪ ਗੋਇਲ ਦੀਬੁਲਟ ਪਰੂਫ਼ ਜੈਕਟ ‘ਚ ਵੀ ਗੋਲੀ ਵੱਜੀ ਹੈ। ਮੌਕੇ ‘ਤੇ 2 ਪਿਸਤੌਲ 3 ਖੋਲ ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਗਵਾੜਾ ਦੇ ਅਰਬਨ ਅਸਟੇਟ ਵਿਚ ਚਾਰ ਲੁਟੇਰੇ ਪਿਸਤੌਲ ਦੀ ਨੋਕ ‘ਤੇ ਇਕ ਕਰੇਟਾ ਗੱਡੀ ਖੋਹ ਕੇ ਭੱਜ ਰਹੇ ਸਨ। ਇਸ ਦੌਰਾਨ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ’ਤੇ ਲੁਟੇਰਿਆਂ ਨੇ ਫਿਲੌਰ ਨੇੜੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਗੋਲ਼ੀ ਲੱਗਣ ਕਾਰਨ ਕਾਂਸਟੇਬਲ ਕੁਲਦੀਪ ਬਾਜਵਾ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਕ ਘਟਨਾ ਸਮੇਂ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਖ਼ਬਰ ਸ਼ੇਅਰ ਕਰੋ