Total views : 5509866
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ,/ਜਸਕਰਨ ਸਿੰਘ
ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐੱਨ. ਜੀ. ਸੀ. ਐੱਮ. ਐੱਫ.), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ. ਏ. ਸੀ.) ਨੇ ਸੂਬਾ ਸਰਕਾਰ ਵੱਲੋਂ ਕੋਈ ਉਚਿੱਤ ਹੁੰਗਾਰਾ ਨਾ ਮਿਲਣ ’ਤੇ 18 ਜਨਵਰੀ ਨੂੰ ਸਮੂਹ ਕਾਲਜਾਂ ਨੂੰ ‘ਤਾਲਾ ਬੰਦ’ ਰੱਖਣ ਦਾ ਐਲਾਨ ਕੀਤਾ ਹੈ। ਇਸ ਨਾਲ 200 ਤੋਂ ਵਧੇਰੇ ਵਿੱਦਿਅਕ ਅਦਾਰਿਆਂ ’ਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ। ਜਿਸ ਸਬੰਧੀ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ’ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ।
ਇਸ ਸਬੰਧੀ ਫ਼ੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਸਮੂਹ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਬੀਤੇ ਦਿਨੀਂ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਿਖੇ ਹੋਈ, ਜਿਸ ’ਚ 18 ਜਨਵਰੀ ਨੂੰ ਸਮੂਹ ਕਾਲਜਾਂ ਨੂੁੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਨੂੰ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਮੁੱਦਿਆਂ ’ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ, ਜੇਕਰ ਪੰਜਾਬ ਸਰਕਾਰ ਨੇ ਆਪਣਾ ਜਿੱਦੀ ਰਵੱਈਆ ਨਾ ਛੱਡਿਆ ਤਾਂ ਸਾਂਝੀ ਐਕਸ਼ਨ ਸਮੇਤ ਮਜ਼ਬੂਰਨ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਵੇਗੀ, ਜਿਸ ਦੌਰਾਨ ਬੱਚਿਆਂ ਦੀ ਪ੍ਰਭਾਵਿਤ ਹੋਣ ਵਾਲੀ ਪੜ੍ਹਾਈ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਕਿਉਂਕਿ ਨਾ ਤਾਂ ਉੱਚ ਸਿੱਖਿਆ ਮੰਤਰੀ ਅਤੇ ਨਾ ਹੀ ਮੁੱਖ ਮੰਤਰੀ ਸਾਡੇ ਮੁੱਦੇ ਉਠਾਉਣ ਲਈ ਮਿਲਣ ਦਾ ਸਮਾਂ ਦੇ ਰਹੇ ਹਨ।
ਜੇਕਰ ਪੰਜਾਬ ਸਰਕਾਰ ਨੇ ‘ਜਿੱਦੀ’ ਰਵੱਈਆ ਨਾ ਛੱਡਿਆ ਮਜ਼ਬੂਰਨ ਅਣਮਿੱਥੇ ਸਮੇਂ ਦੀ ਹੜਤਾਲ ਲਈ ਹੋਣਾ ਪਵੇਗਾ ਮਜ਼ਬੂਰ : ਛੀਨਾ
ਸ: ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਮਨਮਾਨੇ ਅਤੇ ਪੱਖਪਾਤੀ ਫ਼ੈਸਲੇ ਖਿਲਾਫ਼ ਪੰਜਾਬ ਦੇ ਕਾਲਜ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ ਅਤੇ ਸੇਵਾ-ਮੁਕਤੀ ਦੀ ਉਮਰ 58 ਸਾਲ ਘਟਾਉਣ ਸਮੇਤ ਅਧਿਆਪਕਾਂ ਦੇ ਸੇਵਾ ਨਿਯਮਾਂ ਨਾਲ ਛੇੜਛਾੜ ਕਰਨ ਸਬੰਧੀ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਦੇ ਤਹਿਤ ਲਿਆ ਗਿਆ ਹੈ।ਜੇਏਸੀ ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਿਜ਼ ਯੂਨੀਅਨ ਨੇ ਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਪ੍ਰਸਤਾਵਿਤ ਪ੍ਰਸਤਾਵ ਬਾਰੇ ਸਰਕਾਰ ਦੇ ਤਾਜ਼ਾ ਨੋਟੀਫਿਕੇਸ਼ਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਮੀਟਿੰਗ ਦੌਰਾਨ ਕਾਲਜਾਂ ’ਚ ਸਹਾਇਤਾ ਸਕੀਮ ਦੀਆਂ ਪੂਰੀਆਂ ਗ੍ਰਾਂਟਾਂ ਦੀ ਬਹਾਲੀ ਦਾ ਵੀ ਮੁੱਦਾ ਉਠਾਇਆ ਗਿਆ ਅਤੇ ਸਮੂਹ ਨੁਮਾਇੰਦਿਆਂ ਨੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ਼ ਮਿਲ ਕੇ ਸੰਘਰਸ਼ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਉਕਤ ਮਸਲੇ ਦੇ ਹੱਲ ਸਬੰਧੀ ਬਹੁਤ ਹੀ ਜਲਦੀ ਵਿਰੋਧੀ ਪਾਰਟੀ ਦੇ ਆਗੂ ਸ੍ਰੀ ਅਸ਼ਵਨੀ ਸ਼ਰਮਾ, ਸ: ਪ੍ਰਤਾਪ ਸਿੰਘ ਬਾਜਵਾ ਅਤੇ ਸ: ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਗੱਲਬਾਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਦਾਖਲੇ ਦੀ ਗਿਣਤੀ ਘੱਟਣ ਕਾਰਨ ਕਾਲਜ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ ਅਤੇ ਸਰਕਾਰ ਕਾਲਜਾਂ ਦੀ ਮਦਦ ਕਰਨ ਦੀ ਬਜਾਏ ਉੱਚ ਵਿਦਿਅਕ ਸੰਸਥਾਵਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਇਸ ਮੌਕੇ ਫ਼ੈਡਰੇਸ਼ਨ ਦੇ ਐਗਜੈਕਟਿਵ ਮੈਂਬਰ ਪ੍ਰਿੰਸੀਪਲ ਡਾ. ਮਹਿਲ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ ਹਾਜ਼ਰ ਸਨ।