





Total views : 5945723







Total views : 5945723






Total views : 5945723
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਅਰਸ਼ਪ੍ਰੀਤ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਬੀਤੇ ਦਿਨੀਂ ਉਹ ਆਪਣੇ ਕਿਸੇ ਦੋਸਤ ਨਾਲ ਘਰ ਦੇ ਕੰਮ ਵਾਸਤੇ ਬਾਹਰ ਗਿਆ ਸੀ ਤੇ ਇਸ ਦੌਰਾਨ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ। ਅਰਸ਼ਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਦੋਸਤ ਨੇ ਅਰਸ਼ਪ੍ਰੀਤ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਤੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਅਰਸ਼ਪ੍ਰੀਤ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਨਸ਼ਿਆਂ ਦੀ ਹੋ ਰਹੀ ਖੁੱਲ੍ਹੇਆਮ ਵਿਕਰੀ ‘ਤੇ ਰੋਕ ਲਗਾਈ ਜਾਵੇ ਤਾਂ ਜੋ ਨਿਤ ਦਿਨ ਹੋਣ ਵਾਲੀਆਂ ਅਜਿਹੀਆਂ ਮੌਤਾਂ ‘ਤੇ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜਦੋਂਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ ਦਾ ਲਿਹਾਜ਼ ਨਹੀਂ ਹੋਵੇਗਾ।