Total views : 5510081
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਸਾਬਕਾ ਮੰਤਰੀ ਤੇ ਕਾਂਗਰਸ ਦੇ ਦਿੱਗਜ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਨੇ ਪੀਊਸ਼ ਗੋਇਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਪਗ ਪਿਛਲੇ 30 ਸਾਲ ਤੋਂ ਰਾਜਨੀਤੀ ਦੇ ਖੇਤਰ ਵਿਚ ਕੰਮ ਕਰਦੇ ਹੋਏ ਪੰਜਾਬ ਦੀ ਸੇਵਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੇਸ਼ ਦੇ ਸ਼ੇਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਪੰਜਾਬ ਨੂੰ ਲੈ ਕੇ ਸੁਚਾਰੂ ਸੋਚ ਅਤੇ ਵਿਚਾਰ ਸੁਣ ਕੇ ਮੈਂ ਮਜਬੂਰ ਹੋ ਗਿਆ ਕਿ ਪੰਜਾਬ ਦੀ ਭਲਾਈ ਲਈ ਭਾਜਪਾ ਤੋਂ ਵੱਧ ਬਿਹਤਰੀਨ ਸੋਚ ਕਿਸੇ ਕੋਲ ਨਹੀਂ ਹੈ।
ਮਨਪ੍ਰੀਤ ਸਿੰਘ ਬਾਦਲ ਨੇ ਕਿਉਂ ਛੱਡੀ ਕਾਂਗਰਸ ? ਰਿਸ਼ਤੇਦਾਰ ਜੈਜੀਤ ਜੌਹਲ ਨੇ ਕੀਤੇ ਅਹਿਮ ਖੁਲਾਸੇ
– ਬਣਦਾ ਮਾਣ-ਸਨਮਾਨ ਨਾ ਮਿਲਣ ਕਾਰਨ ਛੱਡੀ ਕਾਂਗਰਸ
– ਵਾਰ ਵਾਰ ਕੇਂਦਰੀ ਲੀਡਰਸ਼ਿਪ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਨਹੀਂ ਕੀਤੀ ਕਾਰਵਾਈ
– ਭਾਰਤ ਜੋੜੋ ਯਾਤਰਾ ਦੌਰਾਨ ਮਨਪ੍ਰੀਤ ਬਾਦਲ ਨੂੰ ਨਹੀਂ ਭੇਜਿਆ ਗਿਆ ਸੱਦਾ ਪੱਤਰ
– ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮਨਪ੍ਰੀਤ ਬਾਦਲ ਦਾ ਲਗਾਤਾਰ ਕੀਤਾ ਜਾ ਰਿਹਾ ਸੀ ਵਿਰੋਧ
– ਬਿਨਾਂ ਸ਼ਰਤ ਸ਼ਾਮਲ ਹੋਏ ਭਾਰਤੀ ਜਨਤਾ ਪਾਰਟੀ ਵਿੱਚ
ਪੰਜਾਬ ਦੀ ਸਿਆਸਤ ਵਿੱਚ ਅੱਜ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਜੁਆਇਨ ਕਰਨ ਦੇ ਮਾਮਲੇ ਵਿਚ ਇਕ ਵਾਰ ਫਿਰ ਗਰਮਾਹਟ ਲਿਆ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਕਾਂਗਰਸੀ ਕੇਂਦਰੀ ਲੀਡਰਸ਼ਿਪ ਤੇ ਕਈ ਤਰਾਂ ਦੇ ਗੰਭੀਰ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲਗਾਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਉਣ ਲਈ ਸਟੇਜ ਉਪਰ ਬਿਆਨ ਜਾਰੀ ਕੀਤੇ ਜਾਂਦੇ ਰਹੇ। ਸ਼ਿਕਾਇਤ ਕਰਨ ਦੇ ਬਾਵਜੂਦ ਕੇਂਦਰੀ ਲੀਡਰਸ਼ਿਪ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਪਿਛਲੇ ਨੌਂ ਮਹੀਨਿਆਂ ਤੋਂ ਕਾਂਗਰਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ ਸੀ।
ਕੋਈ ਵੀ ਵਿਅਕਤੀ ਇੱਜ਼ਤ ਲਈ ਸਭ ਕੁਝ ਕਰਦਾ ਹੈ ਜਦੋਂ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਮਹਿਸੂਸ ਹੋਣ ਲੱਗਿਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾ ਰਿਹਾ ਤਾਂ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਹ ਅਸੂਲਾਂ ਦੀ ਡਿਸਪਲਿਨ ਪਾਰਟੀ ਹੈ ਵਿੱਚ ਜਾਣ ਦਾ ਫੈਸਲਾ ਕੀਤਾ ਗਿਆ, ਭਾਵ ਜੋ ਯਾਤਰਾ ਦੌਰਾਨ ਇਹ ਫੈਸਲਾ ਲੈਣ ਸਬੰਧੀ ਬੋਲਦਿਆਂ ਕਿਹਾ ਕਿ ਨੈਸ਼ਨਲ ਪਾਰਟੀ ਦੇ ਕੁਝ ਰੂਲ ਐਂਡ ਰੈਗੂਲੇਸ਼ਨ ਹੁੰਦੇ ਹਨ।
ਉਨ੍ਹਾਂ ਦੇ ਸਮਾਂ ਦੇਣ ਤੋਂ ਬਾਅਦ ਹੀ ਮਨਪ੍ਰੀਤ ਸਿੰਘ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ ਕਾਂਗਰਸ ਨੂੰ ਹੁਣ ਭਾਰਤ ਜੋੜਨ ਦੀ ਥਾਂ ਕਾਂਗਰਸ ਜੋੜੋ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਵਿੱਚ ਆਏ ਹਨ ਅਤੇ ਪਾਰਟੀ ਵਿਚ ਭਾਜਪਾ ਦੇ ਵਰਕਰ ਬਣ ਕੇ ਕੰਮ ਕਰਨਗੇ।