Total views : 5510080
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਗੁਰੂ ਨਗਰੀ ਅੰਮ੍ਰਿਤਸਰ ‘ਚ ਆਉਣ ਵਾਲੇ ਲੱਖਾਂ ਸੈਲਾਨੀਆ ਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀਆਂ ਨਰਿੰਤਰ ਸਹੂਲਤਾਂ ਉਪ ਲੱਭਦ ਕਰਾਉਣ ਲਈ ਅੱਜ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਸ਼੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਵੱਲੋ ਸਮੇਤ ਸ੍ਰੀ ਰਾਜੇਸ਼ ਕੁਮਾਰ ਕੱਕੜ, ਪੀ.ਪੀ.ਐਸ, ਸਹਾਇਕ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਅਤੇ ਚਾਰੇ ਟਰੈਫਿਕ ਜੋਨ ਇੰਚਾਰਜ ਵੱਲੋਂ ਹਾਲ ਗੇਟ ਤੋਂ ਹੈਰੀਵੇਜ ਵਾਕ ਤੋ ਸ੍ਰੀ ਦਰਬਾਰ ਸਾਹਿਬ ਤੱਕ ਅਤੇ ਸ਼੍ਰੀ ਦਰਬਾਰ ਸਾਹਿਬ ਤੋ ਭਰਾਵਾਂ ਢਾਬਾ ਤੋ ਸਿੰਕਦਰੀ ਗੇਟ ਤੱਕ ਨਜਾਇਜ ਇੰਨਕਰੋਚਮੈਂਟਾਂ ਹਟਾਈਆਂ ਗਈਆਂ ।
ਸੜਕਾਂ ‘ਤੇ ਗਲਤ ਪਾਰਕ ਕੀਤੇ ਵਾਹਨ ਦੇ ਰੋਂਗ ਪਾਰਕਿੰਗ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।ਜਿੰਨਾ ਵਹੀਕਲਾ ਦੇ ਮਾਲਕ ਨਹੀਂ ਸਨ ਉਨ੍ਹਾ ਵਹੀਕਲਾ ਨੂੰ ਟੋਅ ਕਰਾਇਆ ਗਿਆ।ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਕਰਨ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।