Total views : 5511160
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੀਵਰੇਜ ਮੈਨਹੋਲ ਦੇ ਚੈਂਬਰ ਦੇ ਨਿਰਮਾਣ ਵਿੱਚ ਲੱਗ ਰਹੀਆਂ ਪੁਰਾਣੀਆਂ ਇੱਟਾਂ ਦਾ ਸਖ਼ਤ ਨੋਟਿਸ ਲਿਆ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ ‘ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ
ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋ ਨੂੰ ਹਰ ਪੱਖੋਂ ਰੋਕਿਆ ਜਾਵੇਗਾ। ਉਨ੍ਹਾਂ ਅਨਿਯਮਿਤਤਾਵਾਂ ਦੇ ਮੱਦੇਨਜ਼ਰ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।