ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਡੀ.ਐਸ.ਪੀ ਟਰੈਫਿਕ ਬਟਾਲਾ ਨੂੰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਆਦੇਸ਼

4674879
Total views : 5506222

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਨਜਾਇਜ਼ ਕਬਜ਼ੇ ਹਟਾਉਣ ਮੌਕੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਬਟਾਲਾ/ਰਣਜੀਤ ਸਿੰਘ ਰਾਣਾ

ਬੀਤੀ 19 ਜਨਵਰੀ ਨੂੰ ਜਦੋਂ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ, ਉਨਾਂ ਦੁਕਾਨਦਾਰਾਂ ਵਿਰੁੱਧ ਪੁਲਿਸ ਵਿਭਾਗ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ-ਕਮਿਸ਼ਨਰ ਨਗਰ ਨਿਗਮ ਬਟਾਲਾ

 ਇਸ ਸਬੰਧੀ ਗੱਲ ਕਰਦਿਆਂ ਨਗਰ ਨਿਗਮ ਕਮਿਸ਼ਨਰ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਇਸ ਮੁਹਿੰਮ ਤਹਿਤ ਜਦ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ 19 ਜਨਵਰੀ ਨੂੰ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜ਼ਾਇਜ਼ ਕਬਜ਼ੇ ਹਟਾਏ ਜਾ ਰਹੇ ਸਨ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਸੀ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

 ਉਨਾਂ ਦੱਸਿਆ ਕਿ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਟੀਮ ਮੈਂਬਰਾਂ ਨੂੰ ਧਮਕੀ ਦੇਣ ਵਾਲੇ ਦੁਕਾਨਦਾਰਾਂ ਵਿਰੁੱਧ ਡੀ.ਐਸ.ਪੀ ਟਰੈਫਿਕ ਬਟਾਲਾ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਨਾਂ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਧਾਰਾ 133 , 186 ਸਮੇਤ ਸੰਗੀਨ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ।ਐਸ.ਡੀ.ਐਮ ਬਟਾਲਾ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ  ਦੀਆਂ ਹਦਾਇਤਾਂ ਤੇ ਲੋਕਾਂ ਦੀ ਆਵਾਜਾਈ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਜਾਇਜ਼ ਕਬਜੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਤੇ ਜਿਨਾਂ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਜਾਂ ਸੜਕ ਦੇ ਕਿਨਾਰਿਆਂ ਤੋਂ ਸਮਾਨ ਨਹੀਂ ਹਟਾਇਆ ਗਿਆ, ਉਨਾਂ ਵਿਰੁੱਧ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਕਾਰਵਾਈ ਕੀਤੀ ਜਾਵੇਗੀ। ਉਨਾਂ ਸਖ਼ਤ ਲਫਜ਼ਾਂ ਵਿੱਚ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share this News