





Total views : 5944955







Total views : 5944955ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਨਗਰ ਨਿਗਮ ਦੇ ਭੂਮੀ ਵਿਭਾਗ ਦੀ ਟੀਮ ਨੇ ਰਾਮਬਾਗ ਤੋਂ ਗੋਲ ਹੱਟੀ ਚੌਕ ਨੂੰ ਜਾਂਦੀ ਸੜਕ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਲੋਹੇ ਦੀਆਂ ਚਾਦਰਾਂ ਲਗਾ ਕੇ ਕੀਤੇ ਨਾਜਾਇਜ਼ ਪੱਕੇ ਕਬਜ਼ਿਆਂ ਨੂੰ ਹਟਾ ਦਿੱਤਾ ਹੈ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੇ ਹੁਕਮਾਂ ਅਨੁਸਾਰ ਅੱਜ ਸਵੇਰੇ 8 ਵਜੇ ਭੂਮੀ ਵਿਭਾਗ ਦੇ ਸੁਪਰਡੈਂਟ ਧਰਮਿੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਟੀਮ ਵੱਲੋਂ ਦੁਕਾਨਾਂ ਦੇ ਬਾਹਰ ਲੱਗੇ ਲੋਹੇ ਦੀਆਂ ਚਾਦਰਾਂ ਨੂੰ ਡਿੱਚ ਮਸ਼ੀਨ ਦੀ ਮਦਦ ਨਾਲ ਹਟਾਇਆ ਗਿਆ। ਇਸ ਤੋਂ ਇਲਾਵਾ ਰਾਮਬਾਗ ਖੇਤਰ ਦੇ ਵਿਚਕਾਰ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਵੱਡੇ-ਵੱਡੇ ਬੈਂਚ ਅਤੇ ਸਟਾਲ ਲਗਾ ਕੇ ਸੜਕ ਨੂੰ ਛੋਟਾ ਕੀਤਾ ਗਿਆ, ਟੀਮ ਵੱਲੋਂ ਵਿਸ਼ੇਸ਼ ਤੌਰ ‘ਤੇ ਅਚਾਰ ਵੇਚਣ ਵਾਲੀਆਂ ਦੁਕਾਨਾਂ ਦੇ ਬਾਹਰ ਕਾਰਵਾਈ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ |
