Total views : 5506866
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ, ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ ‘ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਦੇ ਨਾਮ ‘ਤੇ ਤਬਦੀਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ, ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ ‘ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਪੁੱਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।