ਮਨਕੰਵਲ ਸਿੰਘ ਚਾਹਲ ਨੂੰ ਜ਼ਿਲ੍ਹੇ ’ਚੋਂ ਸਰਵੋਤਮ ਈ.ਆਰ.ਓ. ਦਾ ਐਵਾਰਡ

4878811
Total views : 5841495

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ – ਐਸ.ਡੀ.ਐਮ.

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਐਸ.ਡੀ.ਐਮ. ਸ੍ਰੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ ਕਰਵਾਉਣ।

ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਭਾਰਤੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣੇ ਜਾਂਦੇ ਹਾਂ ਅਤੇ ਸਾਡੇ ਕੋਲ ਗਲਤ ਅਤੇ ਸਹੀ ਦਾ ਫੈਸਲਾ ਕਰਨ ਲਈ ਜ਼ਿਆਦਾ ਵਿਕਲਪ ਹਨ ਕਿਉਂਕਿ ਸਾਡੇ ਕੋਲ ਯੂਰਪੀਅਨ ਦੇਸ਼ਾਂ ਵਿੱਚ ਦੋ ਪਾਰਟੀ ਪ੍ਰਣਾਲੀ ਦੀ ਬਜਾਏ ਬਹੁ-ਪਾਰਟੀ ਪ੍ਰਣਾਲੀ ਹੈ।

ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਗਿਆ

  ਉਨਾਂ ਨੌਜਵਾਨਾਂ ਲਈ ਵੋਟ ਦੇ ਅਧਿਕਾਰ ਨੂੰ ਸਭ ਤੋਂ ਮਹੱਤਵਪੂਰਨ ਕਰਾਰ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਚਾਰ ਮੌਕਿਆਂ ਦਾ ਵਾਧਾ ਕਰਕੇ ਹੋਰ ਮੌਕੇ ਦਿੱਤੇ ਹਨ।  ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਹੋਣ ਤੇ ਵੋਟਰ ਬਣਨ ਲਈ 1 ਜਨਵਰੀ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਬਜਾਏਹੁਣ ਕੋਈ ਵੀ ਵਿਅਕਤੀ 1 ਜਨਵਰੀ ਤੋਂ ਬਾਅਦ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨੂੰ ਵੀ 18 ਸਾਲ ਦੀ ਉਮਰ ਹੋਣ ਤੇ ਅਰਜ਼ੀ ਦੇ ਸਕਦਾ ਹੈ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਇਸ ਪ੍ਰਕਿਰਿਆ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਸਮੱਸਿਆ ਦੇ ਹੱਲ ਲਈ ਟੋਲ ਫਰੀ ਸਾਂਝੇ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ੍ਰੀ ਹਰਪ੍ਰੀਤ ਸਿੰਘ ਵਲੋਂ ਮਨਕੰਵਲ ਸਿੰਘ ਚਾਹਲ ਨੂੰ ਜ਼ਿਲ੍ਹੇ ਚੋਂ ਸਰਵੋਤਮ ਈ.ਆਰ.ਓ. ਦਾ ਐਵਾਰਡ ਦਿੱਤਾ ਗਿਆ। ਦੱਸਣਯੋਗ ਹੈ ਕਿ ਇਨਾਂ ਦੀ ਟੀਮ ਵਲੋਂ ਸਭ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ ਸੀ। ਬੈਸਟ ਨੋਡਲ ਅਫ਼ਸਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ. ਡੀ.ਏ.ਵੀ. ਕਾਲਜ ਅੰਮ੍ਰਿਤਸਰਆਸ਼ਾ ਵਰਕਰ  18 ਅੰਮ੍ਰਿਤਸਰ ਪੂਰਬੀ ਮਿਸ ਜੋਤੀ ਨੂੰ ਬੈਸਟ ਬੀ ਐਲ ਓ ਅਤੇ ਪ੍ਰੋਜੈਕਟ ਸਨਮਾਨ ਵਿੱਚ ਵਧੀਆ ਕੰਮ ਕਰਨ ਵਾਲੇ 11 ਲਈਅਨ ਅਫ਼ਸਰਾਂ ਨੂੰ ਵੀ ਸਨਮਾਨ ਕੀਤਾ ਗਿਆ।ਇਸ ਮੌਕੇ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵੋਟਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Share this News