Total views : 5507386
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਅਟਾਰੀ,ਰਣਜੀਤ ਸਿੰਘ ਰਾਣਾ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪ੍ਰੀਖਿਆਵਾਂ ਸਬੰਧੀ ਵਿਦਿਆਰਥੀਆਂ ਨੂੰ ਪੈਦਾ ਹੋਣ ਵਾਲੇ ਤਣਾਅ ਨੂੰ ਦੂਰ ਕਰਨ ਦੇ ਮਕਸਦ ਤਹਿਤ ਉਲੀਕੇ ਗਏ ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’ ਬਾਰੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਪੰਜਾਬ ਦੇ ਮੈਂਬਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਐਮ. ਕੇ. ਡੀ. ਡੀ. ਏ. ਵੀ. ਪਬਲਿਕ ਸਕੂਲ, ਨੇਸ਼ਟਾ (ਅਟਾਰੀ) ਵਿਖੇ ਵਿਸ਼ੇਸ਼ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਛੀਨਾ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਸਬੰਧੀ ਮੁਸ਼ਕਿਲਾਂ ਨੂੰ ਸੁਣਿਆ
ਇਸ ਮੌਕੇ ਸ: ਛੀਨਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਢਾ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ੍ਰੀਮਤੀ ਰਜਨੀ ਸਲਹੋਤਰਾ ਦੇ ਸਹਿਯੋਗ ਨਾਲ ਸਕੂਲ ’ਚ ਵਿਦਿਆਰਥੀਆਂ ਦੇ ਆਰਟ ਅਤੇ ਪੇਟਿੰਗ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਦੂਰਅੰਦੇਸ਼ੀ ਸੋਚ ਸਦਕਾ ਉਕਤ ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦਾ ਇਮਤਿਹਾਨਾਂ ਸਬੰਧੀ ਤਣਾਅ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਤਣਾਅ ਦੇ ਸੁਝਾਅ ਅਤੇ ਖੁਦ ਦੇ ਤਜਰਬੇ ਨੂੰ ਸਾਂਝਾ ਕਰਨ ਨਾਲ ਵਿਦਿਆਰਥੀਆਂ ਨੂੰ ਉਤਸ਼ਾਹ ਮਿਲਦਾ ਹੈ।
ਸ: ਛੀਨਾ ਨੇ ਕਿਹਾ ਕਿ ਸ੍ਰੀ ਮੋਦੀ ਦੀ ਦਿਲੀ ਤਮੰਨਾ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀ ਦਹਿਸ਼ਤ ਦੇ ਮਾਹੌਲ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ’ਚ ਆਤਮ ਵਿਸ਼ਵਾਸ਼ ਬਣਾ ਕੇ ਰੱਖਣ, ਜਿਸ ਨਾਲ ਉਹ ਬਹੁਤ ਹੀ ਉਚਿੱਤ ਢੰਗ ਨਾਲ ਆਪਣੇ ਪੇਪਰ ਕਲੀਅਰ ਕਰਨਗੇ। ਉਨ੍ਹਾਂ ਇਸ ਮੌਕੇ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਦੁਆਰਾ ਲਿਖੀ ਗਈ ਪੁਸਤਕ ‘ਐਗਜਾਮ ਵਾਇਰਸ’ ਜਿਸ ’ਚ ਵਿਦਿਆਰਥੀਆਂ ਲਈ ਕਰੀਬ 28 ਗੁਰ ਮੰਤਰ ਅਤੇ ਮਾਪਿਆਂ ਲਈ 6 ਸੁਝਾਅ ਦਰਸਾਏ ਗਏ ਹਨ, ਨੂੰ ਜ਼ਰੂਰ ਪੜ੍ਹਣ, ਜੋ ਕਿ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵੱਲੋਂ ‘ਪ੍ਰੀਖਿਆ ’ਤੇ ਚਰਚਾ’ ਦਾ ਅੱਠਵਾਂ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ, ਜਿਸ ’ਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਪ੍ਰੀਖਿਆ ਸਬੰਧੀ ਆਪਣੇ ਖੌਫ਼ ਨੂੰ ਨਜ਼ਰਅੰਦਾਜ਼ ਕਰਕੇ ਪੂਰੇ ਜੋਸ਼ ਨਾਲ ਇਮਤਿਹਾਨ ਦਿੱਤੇ। ਇਸ ਮੌਕੇ ਡਾ. ਸੁਸ਼ੀਲ ਦੇਗਵਨ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਸ: ਛੀਨਾ ਨੇ ਪੇਪਰ ਦੇ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਬੇਖੌਫ਼ ਹੋ ਕੇ ਆਤਮ ਵਿਸ਼ਵਾਸ਼ ਨਾਲ ਇਮਤਿਹਾਨਾਂ ਦੇਣ ਲਈ ਉਤਸ਼ਾਹਿਤ ਕੀਤਾ।