ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼-ਚੀਮਾ

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਵਿੱਤ, ਸਹਿਕਾਰਤਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਸ. ਚੀਮਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਹੈ। ਉਨਾਂ ਕਿਹਾ ਕਿ ਹੁਣ ਤੱਕ ਖੋਲ੍ਹੇ ਗਏ 100 ਅਜਿਹੇ ਕਲੀਨਿਕਾਂ ਵਿੱਚ 10 ਲੱਖ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁਕੇ ਹਨ ਅਤੇ ਕੱਲ੍ਹ ਅੰਮ੍ਰਿਤਸਰ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸੂਬੇ ਵਿਚ 400 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ।

ਕੱਲ ਅੰਮ੍ਰਿਤਸਰ ਤੋਂ 400 ਨਵੇਂ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ ਮੁੱਖ ਮੰਤਰੀ


ਉਨਾਂ ਇਸ ਮੌਕੇ ਬੱਚਿਆਂ ਦੀ ਸ਼ਮੂਲੀਅਤ ਅਤੇ ਪ੍ਰੋਗਰਾਮ ਨੂੰ ਵੇਖਦੇ ਹੋਏ ਕੱਲ੍ਹ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਵਲੋਂ ਸੱਭਿਆਚਾਰਕ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੇ ਪ੍ਰੋਗਰਾਮਾਂ ਨੂੰ ਦਰਸ਼ਾਉਂਦੀਆਂ ਝਾਂਕੀਆਂ ਦੀ ਪੇਸ਼ਕਾਰੀ ਕੀਤੀ ਗਈ। ਪਰੇਡ ਕਮਾਂਡਰ ਸ: ਵਰਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਨੇ ਪਰੇਡ ਵਿਚ ਹਿੱਸਾ ਲਿਆ।

ਜਿਲ੍ਹਾ ਪ੍ਰਸਾਸ਼ਨ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਚੰਗੀ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ੍ਰੀ ਜਸਬੀਰ ਸਿੰਘ ਸੰਧੂ, ਏ.ਡੀ.ਜੀ.ਪੀ. ਸ: ਅਮਰਦੀਪ ਸਿੰਘ ਰਾਏ, ਪੁਲਿਸ ਕਮਿਸ਼ਨਰ ਡਾ. ਜਸਕਰਨ ਸਿੰਘ,ਜਿਲਾ ਸਿਿਖਆ ਅਫਸਰ ਸ੍ਰੀ ਰਾਜੇਸ਼ ਸ਼ਰਮਾਂ , ਚੇਅਰਮੈਨ ਸ: ਜਸਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ, ਰੈੱਡ ਕਰਾਸ ਦੇ ਚੇਅਰਪਰਸਨ ਡਾ. ਗੁਰਪ੍ਰੀਤ ਕੌਰ, ਸ੍ਰੀ ਰਵਿੰਦਰ ਹੰਸ, ਸ੍ਰੀ ਸਤਪਾਲ ਸੋਖੀ ਅਤੇ ਹੋਰ ਆਗੂ ਹਾਜ਼ਰ ਸਨ।

Share this News