ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ। ਜਿਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15,000 ਰੁਪਏ ਲਏ ਸਨ।

ਦੋਸ਼ਾਂ ਦੇ ਸਹੀ ਪਾਏ ਜਾਣ ਉਪਰੰਤ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this News