ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਗਰ ਸੁਧਾਰ ਟਰੱਸਟ ਅਤੇ ਬੀਡੀਪੀਓ-1 ਦੇ ਦਫ਼ਤਰ ਦਾ ਅਚਨਚੇਤੀ ਨਿਰੀਖਣ

4675400
Total views : 5507075

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਹੁਸ਼ਿਆਰਪੁਰ/ਬੀ.ਐਨ.ਈ ਬਿਊਰੋ 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਦੱਸਿਆ ਕਿ 2023 –  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੱਥੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ, ਉੱਥੇ ਹੀ ਵਿਭਾਗੀ ਪੱਧਰ ‘ਤੇ ਵੀ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।  ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰਨ ਮੌਕੇ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ ਵੀ ਮੌਜੂਦ ਸਨ।

ਪ੍ਰਸ਼ਾਸਨ ਲੋਕਾਂ ਨੂੰ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਕੋਮਲ ਮਿੱਤਲ 

 ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਅਤੇ ਕੰਪਲੈਕਸ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਵਿਭਾਗ ਮੁਖੀਆਂ ਨੂੰ ਸਾਫ਼-ਸਫ਼ਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਡਮ ਸਮਾਨ ਅਤੇ ਪੁਰਾਣੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਨਸ਼ਟ ਕੀਤਾ ਜਾਵੇ। ਉਨ੍ਹਾਂ ਦਫ਼ਤਰਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਕੰਮ ਸਮੇਂ ਸਿਰ ਕੀਤਾ ਜਾਵੇ ਅਤੇ ਕੋਈ ਵੀ ਕੰਮ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਡੀ.ਸੀ.ਦਫ਼ਤਰ ਦੀਆਂ ਸ਼ਾਖਾਵਾਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਸਮੇਂ ਅੰਦਰ ਪ੍ਰਾਪਤ ਹੋਈਆਂ ਦਰਖਾਸਤਾਂ ‘ਤੇ ਅਗਲੇਰੀ ਕਾਰਵਾਈ ਕਰਨ।

ਕੰਟੀਨ ਦਾ ਦੌਰਾ ਕਰਦਿਆਂ ਕੋਮਲ ਮਿੱਤਲ ਨੇ ਹਦਾਇਤ ਕੀਤੀ ਕਿ ਖਾਣ-ਪੀਣ ਦੀਆਂ ਵਸਤੂਆਂ ਸਾਫ਼-ਸੁਥਰੇ ਵਾਤਾਵਰਨ ਵਿੱਚ ਤਿਆਰ ਕੀਤੀਆਂ ਜਾਣ। ਇਸ ਤੋਂ ਇਲਾਵਾ ਵਸਤੂਆਂ ਦੀ ਰੇਟ ਲਿਸਟ ਵੀ ਚਿਪਕਾਈ ਜਾਵੇ।  ਉਨ੍ਹਾਂ ਕਿਹਾ ਕਿ ਸਿਰਫ਼ ਸਾਫ਼-ਸੁਥਰਾ ਖਾਣ-ਪੀਣ ਵਾਲੀਆਂ ਵਸਤਾਂ ਹੀ ਮੁਹੱਈਆ ਕਰਵਾਈਆਂ ਜਾਣ ਅਤੇ ਕਿਸੇ ਵੀ ਕਿਸਮ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਇਸ ਤੋਂ ਪਹਿਲਾਂ ਉਨ੍ਹਾਂ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਅਤੇ ਬੀਡੀਪੀਓ-1 ਦੇ ਦਫ਼ਤਰ ਦਾ ਨਿਰੀਖਣ ਵੀ ਕੀਤਾ।

Share this News