ਮਹਿਲਾ ਕਾਂਸਟੇਬਲ ਨੂੰ ਗੋਲੀਆਂ ਮਾਰਕੇ ਮੌਤ ਦੇ ਘਾਟ ਉਤਾਰਨ ਮਗਰੋ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰਕੇ ਕੀਤੀ ਖੁਦਕਸ਼ੀ

4675352
Total views : 5506916

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਿਰੋਜਪੁਰ/ਬੀ.ਐਨ.ਈ ਬਿਊਰੋ

ਇਥੇ ਇਕ ਪੁਲਿਸ ਕਾਂਸਟੇਬਲ ਨੇ ਆਪਣੀ ਲੇਡੀ ਕਾਂਸਟੇਬਲ ਸਾਥੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਕਾਂਸਟੇਬਲ ਅਮਨਦੀਪ ਕੌਰ ਆਪਣੀ ਡਿਊਟੀ ਪੂਰੀ ਕਰਨ ਮਗਰੋਂ ਸਕੂਟਰੀ ’ਤੇ ਆਪਣੇ ਘਰ ਜਾ ਰਹੀ ਸੀ। ਜਾਣਕਾਰੀ ਅਨੁਸਾਰ ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਫਿਰੋਜ਼ਪੁਰ ਕੈਂਟ ਥਾਣੇ ਵਿੱਚ ਤਾਇਨਾਤ ਸੀ। ਜਦੋਂਕਿ ਗੋਲੀ ਮਾਰਨ ਵਾਲਾ ਕਾਂਸਟੇਬਲ ਗੁਰਸੇਵਕ ਸਿੰਘ ਫਿਰੋਜ਼ਪੁਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ।

ਐਤਵਾਰ ਰਾਤ ਅਮਨਦੀਪ ਕੌਰ ਥਾਣੇ ਤੋਂ ਡਿਊਟੀ ਖਤਮ ਕਰਕੇ ਐਕਟਿਵਾ ‘ਤੇ ਘਰ ਪਰਤ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਲੀ ਪੀਰ ਦੇ ਕੋਲ ਪਹੁੰਚੀ ਤਾਂ ਗੁਰਸੇਵਕ ਕਾਰ ਵਿੱਚ ਆ ਗਿਆ। ਉਸ ਨੇ ਅਮਨਦੀਪ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਾਰ ਤੋਂ ਹੇਠਾਂ ਉਤਰ ਕੇ ਅਮਨਦੀਪ ‘ਤੇ ਪੰਜ ਗੋਲੀਆਂ ਮਾਰੀਆਂ। ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ।ਅਮਨਦੀਪ ਨੂੰ ਗੋਲੀ ਮਾਰਨ ਤੋਂ ਬਾਅਦ ਗੁਰਸੇਵਕ ਕਾਰ ਵਿੱਚ ਤਲਵੰਡੀ ਚੌਕ ਪਹੁੰਚਿਆ। ਉਥੇ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪਤਾ ਲੱਗਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

Share this News