Total views : 5506908
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ ਰਣਜੀਤ ਸਿੰਘ ਰਾਣਾਨੇਸ਼ਟਾ
ਕੱਲ੍ਹ 31 ਜਨਵਰੀ ਨੂੰ ਸਵੇਰੇ 10 ਵਜੇ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਪਿੰਡ ਰੰਗੀਲਪੁਰ, ਬਟਾਲਾ ਵਿਖੇ ਆਈ.ਵਾਈ.ਓ.ਐਮ ਸਕੀਮ ਅਧੀਨ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਦਿੱਤੀ ਜਾਵੇਗੀ ਵੱਡਮੁੱਲੀ ਜਾਣਕਾਰੀ
ਡਾ. ਕ੍ਰਿਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 31 ਜਨਵਰੀ ਨੂੰ ਲਗਾਏ ਜਾ ਰਹੇ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ. ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਸ਼ੇਸ ਮਹਿਮਾਨ ਵਜੋ ਸ਼ਿਰਕਤ ਕਰਨਗੇ।
ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਮਾਹਿਰਾ ਵਲੋਂ ਮੂਲ ਅਨਾਜਾਂ ਦੀ ਕਾਸ਼ਤ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ ਜਾਵੇਗੀ, ਇਸ ਲਈ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ।